ਦਾਨੀਏਲ 3

ਇਸ ਲਈ ਮੈਂ ਹੁਕਮ ਦਿੰਦਾ ਹਾਂ ਜੋ ਕਿਸੇ ਕੌਮ ਜਾਂ ਭਾਸ਼ਾ ਦੇ ਲੋਕ ਜੋ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਦੇ ਪਰਮੇਸ਼ਵਰ ਦੇ ਵਿਰੁੱਧ ਕੁਝ ਬੋਲਦੇ ਹਨ, ਉਹਨਾਂ ਦੇ ਟੁਕੜੇ ਕਰ ਦਿੱਤੇ ਜਾਣ ਅਤੇ ਉਹਨਾਂ ਦੇ ਘਰ ਮਲਬੇ ਦੇ ਢੇਰ ਬਣਾ ਦਿੱਤੇ ਜਾਣ ਕਿਉਂ ਜੋ ਕੋਈ ਹੋਰ ਦੇਵਤਾ ਇਸ ਤਰ੍ਹਾਂ ਬਚਾ ਨਹੀਂ ਸਕਦਾ।”

Daniel 3:29 (UKJV) Therefore I make a decree, That every people, nation, and language, which speak any thing amiss against the God of Shadrach, Meshach, and Abednego, shall be cut in pieces, and their houses shall be made a dunghill: because there is no other God that can deliver after this sort.

27ਅਤੇ ਰਾਜਪਾਲਾਂ, ਪ੍ਰਧਾਨਾਂ, ਸਰਦਾਰਾਂ ਅਤੇ ਸ਼ਾਹੀ ਸਲਾਹਕਾਰਾਂ ਨੇ ਉਹਨਾਂ ਦੇ ਦੁਆਲੇ ਇਕੱਠੇ ਹੋ ਕੇ ਵੇਖਿਆ। ਉਹਨਾਂ ਨੇ ਦੇਖਿਆ ਕਿ ਅੱਗ ਨੇ ਉਹਨਾਂ ਦੇ ਸਰੀਰਾਂ ਨੂੰ ਨੁਕਸਾਨ ਨਹੀਂ ਪਹੁੰਚਾਇਆ ਸੀ, ਨਾ ਹੀ ਉਹਨਾਂ ਦੇ ਸਿਰ ਦਾ ਇੱਕ ਵਾਲ ਵੀ ਵਿਗੜਿਆ ਸੀ; ਨਾ ਹੀ ਉਹਨਾਂ ਦੇ ਕੱਪੜੇ ਸੜੇ ਸਨ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।

28ਤਦ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਦੇ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਆਪਣਾ ਦੂਤ ਭੇਜਿਆ ਅਤੇ ਆਪਣੇ ਸੇਵਕਾਂ ਨੂੰ ਛੁਡਾਇਆ! ਉਹਨਾਂ ਨੇ ਉਸ ਉੱਤੇ ਭਰੋਸਾ ਕੀਤਾ ਅਤੇ ਰਾਜੇ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਆਪਣੇ ਖੁਦ ਦੇ ਪਰਮੇਸ਼ਵਰ ਨੂੰ ਛੱਡ ਕੇ ਕਿਸੇ ਵੀ ਦੇਵਤੇ ਦੀ ਸੇਵਾ ਜਾਂ ਉਪਾਸਨਾ ਕਰਨ ਦੀ ਬਜਾਏ ਆਪਣੇ ਪ੍ਰਾਣ ਦੇਣ ਲਈ ਤਿਆਰ ਸਨ।

29ਇਸ ਲਈ ਮੈਂ ਹੁਕਮ ਦਿੰਦਾ ਹਾਂ ਜੋ ਕਿਸੇ ਕੌਮ ਜਾਂ ਭਾਸ਼ਾ ਦੇ ਲੋਕ ਜੋ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਦੇ ਪਰਮੇਸ਼ਵਰ ਦੇ ਵਿਰੁੱਧ ਕੁਝ ਬੋਲਦੇ ਹਨ, ਉਹਨਾਂ ਦੇ ਟੁਕੜੇ ਕਰ ਦਿੱਤੇ ਜਾਣ ਅਤੇ ਉਹਨਾਂ ਦੇ ਘਰ ਮਲਬੇ ਦੇ ਢੇਰ ਬਣਾ ਦਿੱਤੇ ਜਾਣ ਕਿਉਂ ਜੋ ਕੋਈ ਹੋਰ ਦੇਵਤਾ ਇਸ ਤਰ੍ਹਾਂ ਬਚਾ ਨਹੀਂ ਸਕਦਾ।”

30ਫਿਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬਾਬੇਲ ਦੇ ਸੂਬੇ ਵਿੱਚ ਤਰੱਕੀ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.