28ਤਦ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਦੇ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਆਪਣਾ ਦੂਤ ਭੇਜਿਆ ਅਤੇ ਆਪਣੇ ਸੇਵਕਾਂ ਨੂੰ ਛੁਡਾਇਆ! ਉਹਨਾਂ ਨੇ ਉਸ ਉੱਤੇ ਭਰੋਸਾ ਕੀਤਾ ਅਤੇ ਰਾਜੇ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਆਪਣੇ ਖੁਦ ਦੇ ਪਰਮੇਸ਼ਵਰ ਨੂੰ ਛੱਡ ਕੇ ਕਿਸੇ ਵੀ ਦੇਵਤੇ ਦੀ ਸੇਵਾ ਜਾਂ ਉਪਾਸਨਾ ਕਰਨ ਦੀ ਬਜਾਏ ਆਪਣੇ ਪ੍ਰਾਣ ਦੇਣ ਲਈ ਤਿਆਰ ਸਨ।
29ਇਸ ਲਈ ਮੈਂ ਹੁਕਮ ਦਿੰਦਾ ਹਾਂ ਜੋ ਕਿਸੇ ਕੌਮ ਜਾਂ ਭਾਸ਼ਾ ਦੇ ਲੋਕ ਜੋ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਦੇ ਪਰਮੇਸ਼ਵਰ ਦੇ ਵਿਰੁੱਧ ਕੁਝ ਬੋਲਦੇ ਹਨ, ਉਹਨਾਂ ਦੇ ਟੁਕੜੇ ਕਰ ਦਿੱਤੇ ਜਾਣ ਅਤੇ ਉਹਨਾਂ ਦੇ ਘਰ ਮਲਬੇ ਦੇ ਢੇਰ ਬਣਾ ਦਿੱਤੇ ਜਾਣ ਕਿਉਂ ਜੋ ਕੋਈ ਹੋਰ ਦੇਵਤਾ ਇਸ ਤਰ੍ਹਾਂ ਬਚਾ ਨਹੀਂ ਸਕਦਾ।”
30ਫਿਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਨੂੰ ਬਾਬੇਲ ਦੇ ਸੂਬੇ ਵਿੱਚ ਤਰੱਕੀ ਦਿੱਤੀ।