2ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
3ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਸਮਰਪਣ ਲਈ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
4ਤਦ ਇੱਕ ਢੰਡੋਰੀਏ ਨੇ ਉੱਚੀ ਆਵਾਜ਼ ਵਿੱਚ ਐਲਾਨ ਕੀਤਾ, “ਕੌਮਾਂ ਅਤੇ ਹਰ ਭਾਸ਼ਾ ਦੇ ਲੋਕੋ, ਤੁਹਾਨੂੰ ਇਹ ਕਰਨ ਦਾ ਹੁਕਮ ਦਿੱਤਾ ਗਿਆ ਹੈ:
5ਜਿਵੇਂ ਹੀ ਤੁਸੀਂ ਸਿੰਗ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਸੰਗੀਤ ਦੀ ਆਵਾਜ਼ ਸੁਣਦੇ ਹੋ, ਤੁਸੀਂ ਹੇਠਾਂ ਡਿੱਗ ਕੇ ਸੋਨੇ ਦੀ ਮੂਰਤ ਦੀ ਪੂਜਾ ਕਰਨੀ ਹੈ ਜੋ ਰਾਜਾ ਨਬੂਕਦਨੱਸਰ ਨੇ ਸਥਾਪਿਤ ਕੀਤੀ ਹੈ।
6ਜੋ ਕੋਈ ਡਿੱਗ ਕੇ ਉਪਾਸਨਾ ਨਹੀਂ ਕਰਦਾ, ਉਸੇ ਵੇਲੇ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਵੇਗਾ।”