7ਇਸ ਲਈ, ਜਿਵੇਂ ਹੀ ਉਹਨਾਂ ਨੇ ਸਿੰਗ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪ੍ਰਕਾਰ ਦੇ ਸੰਗੀਤ ਦੀ ਆਵਾਜ਼ ਸੁਣੀ, ਸਾਰੀਆਂ ਕੌਮਾਂ ਅਤੇ ਹਰ ਭਾਸ਼ਾ ਦੇ ਲੋਕ ਡਿੱਗ ਪਏ ਅਤੇ ਉਸ ਸੋਨੇ ਦੀ ਮੂਰਤ ਦੀ ਪੂਜਾ ਕੀਤੀ ਜੋ ਰਾਜਾ ਨਬੂਕਦਨੱਸਰ ਨੇ ਸਥਾਪਿਤ ਕੀਤੀ ਸੀ।
8ਇਸ ਸਮੇਂ ਕੁਝ ਜੋਤਸ਼ੀ ਅੱਗੇ ਆਏ ਅਤੇ ਯਹੂਦੀਆਂ ਦੀ ਨਿੰਦਾ ਕੀਤੀ।
9ਉਹਨਾਂ ਨੇ ਰਾਜਾ ਨਬੂਕਦਨੱਸਰ ਨੂੰ ਆਖਿਆ, “ਪਾਤਸ਼ਾਹ ਸਦਾ ਜੀਉਂਦਾ ਰਹੇ!
10ਮਹਾਰਾਜ ਨੇ ਇਹ ਹੁਕਮ ਜਾਰੀ ਕੀਤਾ ਹੈ ਕਿ ਜੋ ਕੋਈ ਸਿੰਗ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਸੰਗੀਤ ਦੀ ਆਵਾਜ਼ ਸੁਣਦਾ ਹੈ, ਉਹ ਡਿੱਗ ਕੇ ਸੋਨੇ ਦੀ ਮੂਰਤੀ ਦੀ ਪੂਜਾ ਕਰੇ,
11ਅਤੇ ਜੋ ਕੋਈ ਵੀ ਹੇਠਾਂ ਡਿੱਗ ਪੂਜਾ ਨਾ ਕਰੇ ਉਸ ਨੂੰ ਬਲਦੀ ਭੱਠੀ ਵਿੱਚ ਸੁੱਟ ਦਿੱਤਾ ਜਾਵੇਗਾ।