ਦਾਨੀਏਲ 4

ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ “ ‘ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।

Daniel 4:15 (UKJV) Nevertheless leave the stump of his roots in the earth, even with a band of iron and brass, in the tender grass of the field; and let it be wet with the dew of heaven, and let his portion be with the beasts in the grass of the earth:

13“ਮੈਂ ਬਿਸਤਰੇ ਵਿੱਚ ਪਏ ਹੋਏ ਦਰਸ਼ਣਾਂ ਵਿੱਚ ਵੇਖਿਆ, ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਪਵਿੱਤਰ, ਦੂਤ, ਸਵਰਗ ਤੋਂ ਹੇਠਾਂ ਆ ਰਿਹਾ ਸੀ।

14ਉਸਨੇ ਉੱਚੀ ਆਵਾਜ਼ ਵਿੱਚ ਪੁਕਾਰਿਆ: ‘ਰੁੱਖ ਨੂੰ ਵੱਢੋ ਅਤੇ ਇਸ ਦੀਆਂ ਟਾਹਣੀਆਂ ਨੂੰ ਕੱਟ ਦਿਓ। ਇਸ ਦੇ ਪੱਤੇ ਲਾਹ ਦਿਓ ਅਤੇ ਇਸ ਦੇ ਫਲ ਖਿਲਾਰ ਦੋ। ਜਾਨਵਰ ਉਸ ਦੇ ਹੇਠੋਂ ਭੱਜ ਜਾਣ ਅਤੇ ਪੰਛੀ ਉਹ ਦੀਆਂ ਟਹਿਣੀਆਂ ਤੋਂ।

15ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ “ ‘ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।

16ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ।

17“ ‘ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ਵਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.