ਦਾਨੀਏਲ 4

“ ‘ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ਵਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।’

Daniel 4:17 (UKJV) This matter is by the decree of the watchers, and the demand by the word of the holy ones: to the intent that the living may know that the most High rules in the kingdom of men, and gives it to whomsoever he will, and sets up over it the base of men.

15ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ “ ‘ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।

16ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ।

17“ ‘ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ਵਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।’

18“ਇਹ ਉਹ ਸੁਪਨਾ ਹੈ ਜੋ ਮੈਂ, ਰਾਜਾ ਨਬੂਕਦਨੱਸਰ ਨੇ ਦੇਖਿਆ ਸੀ। ਹੁਣ, ਬੇਲਟਸ਼ੱਸਰ, ਮੈਨੂੰ ਦੱਸ ਇਸਦਾ ਕੀ ਅਰਥ ਹੈ, ਕਿਉਂਕਿ ਮੇਰੇ ਰਾਜ ਵਿੱਚ ਕੋਈ ਵੀ ਬੁੱਧੀਮਾਨ ਮੇਰੇ ਲਈ ਇਸਦਾ ਅਰਥ ਨਹੀਂ ਦਸ ਸਕਦਾ। ਪਰ ਤੂੰ ਦਸ ਸਕਦਾ ਹੈ, ਕਿਉਂਕਿ ਪਵਿੱਤਰ ਦੇਵਤਿਆਂ ਦੀ ਆਤਮਾ ਤੇਰੇ ਵਿੱਚ ਹੈ।”

19ਤਦ ਦਾਨੀਏਲ (ਜਿਸ ਨੂੰ ਬੇਲਟਸ਼ੱਸਰ ਵੀ ਕਿਹਾ ਜਾਂਦਾ ਹੈ) ਕੁਝ ਸਮੇਂ ਲਈ ਬਹੁਤ ਉਲਝਣ ਵਿੱਚ ਸੀ ਅਤੇ ਉਸਦੇ ਵਿਚਾਰਾਂ ਨੇ ਉਸਨੂੰ ਡਰਾਇਆ। ਇਸ ਲਈ ਰਾਜੇ ਨੇ ਕਿਹਾ, “ਬੇਲਟਸ਼ੱਸਰ, ਸੁਪਨੇ ਜਾਂ ਇਸਦੇ ਅਰਥਾਂ ਤੋਂ ਤੂੰ ਨਾ ਘਬਰਾਨਾ।” ਬੇਲਟਸ਼ੱਸਰ ਨੇ ਉੱਤਰ ਦਿੱਤਾ, “ਹੇ ਮੇਰੇ ਮਹਾਰਾਜ, ਜੇਕਰ ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.