1ਰਾਜਾ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਹਿਲਕਾਰਾਂ ਲਈ ਇੱਕ ਵੱਡੀ ਦਾਅਵਤ ਦਿੱਤੀ ਅਤੇ ਉਹਨਾਂ ਨਾਲ ਸ਼ਰਾਬ ਪੀਤੀ।
2ਜਦੋਂ ਬੇਲਸ਼ੱਸਰ ਆਪਣੀ ਦਾਖਰਸ ਪੀ ਰਿਹਾ ਸੀ, ਉਸਨੇ ਹੁਕਮ ਦਿੱਤਾ ਕਿ ਉਹ ਸੋਨੇ ਅਤੇ ਚਾਂਦੀ ਦੇ ਭਾਂਡੇ ਲਿਆਉਣ ਜੋ ਉਸਦੇ ਪਿਤਾ ਨਬੂਕਦਨੱਸਰ ਨੇ ਯੇਰੂਸ਼ਲੇਮ ਦੇ ਮੰਦਰ ਵਿੱਚੋਂ ਲਿਆਏ ਸਨ, ਤਾਂ ਜੋ ਰਾਜਾ ਅਤੇ ਉਸ ਦੇ ਅਹਿਲਕਾਰ, ਉਸ ਦੀਆਂ ਪਤਨੀਆਂ ਅਤੇ ਉਸ ਦੀਆਂ ਰਖੇਲਾਂ ਉਹਨਾਂ ਵਿੱਚੋਂ ਪੀਣ।
3ਇਸ ਲਈ ਉਹਨਾਂ ਨੇ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਮੰਦਰ ਵਿੱਚੋਂ ਸੋਨੇ ਦੇ ਭਾਂਡੇ ਲਿਆਂਦੇ ਗਏ ਅਤੇ ਰਾਜਾ ਅਤੇ ਉਸ ਦੇ ਅਹਿਲਕਾਰਾਂ, ਉਸ ਦੀਆਂ ਪਤਨੀਆਂ ਅਤੇ ਉਸ ਦੀਆਂ ਰਖੇਲਾਂ ਨੇ ਉਹਨਾਂ ਵਿੱਚੋਂ ਪੀਤਾ।