ਦਾਨੀਏਲ 5

“ਪਰ ਤੁਸੀਂ, ਬੇਲਸ਼ੱਸਰ, ਉਸਦੇ ਪੁੱਤਰ, ਨੇ ਆਪਣੇ ਆਪ ਨੂੰ ਨਿਮਰ ਨਹੀਂ ਕੀਤਾ, ਭਾਵੇਂ ਤੁਸੀਂ ਇਹ ਸਭ ਜਾਣਦੇ ਹੋ।

Daniel 5:22 (UKJV) And you his son, O Belshazzar, have not humbled yours heart, though you knew all this;

20ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।

21ਉਹ ਮਨੁੱਖ ਲੋਕਾਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ਵਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।

22“ਪਰ ਤੁਸੀਂ, ਬੇਲਸ਼ੱਸਰ, ਉਸਦੇ ਪੁੱਤਰ, ਨੇ ਆਪਣੇ ਆਪ ਨੂੰ ਨਿਮਰ ਨਹੀਂ ਕੀਤਾ, ਭਾਵੇਂ ਤੁਸੀਂ ਇਹ ਸਭ ਜਾਣਦੇ ਹੋ।

23ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਅੱਗੇ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲਾਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ਵਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।

24ਇਸ ਲਈ ਉਸਨੇ ਉਹ ਹੱਥ ਭੇਜਿਆ ਅਤੇ ਇਹ ਲਿਖਤ ਲਿਖੀ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.