ਦਾਨੀਏਲ 5

ਜਦੋਂ ਉਹ ਸ਼ਰਾਬ ਪੀਂਦੇ ਸਨ, ਉਹਨਾਂ ਨੇ ਸੋਨੇ ਅਤੇ ਚਾਂਦੀ, ਪਿੱਤਲ, ਲੋਹੇ, ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ।

Daniel 5:4 (UKJV) They drank wine, and praised the gods of gold, and of silver, of brass, of iron, of wood, and of stone.

2ਜਦੋਂ ਬੇਲਸ਼ੱਸਰ ਆਪਣੀ ਦਾਖਰਸ ਪੀ ਰਿਹਾ ਸੀ, ਉਸਨੇ ਹੁਕਮ ਦਿੱਤਾ ਕਿ ਉਹ ਸੋਨੇ ਅਤੇ ਚਾਂਦੀ ਦੇ ਭਾਂਡੇ ਲਿਆਉਣ ਜੋ ਉਸਦੇ ਪਿਤਾ ਨਬੂਕਦਨੱਸਰ ਨੇ ਯੇਰੂਸ਼ਲੇਮ ਦੇ ਮੰਦਰ ਵਿੱਚੋਂ ਲਿਆਏ ਸਨ, ਤਾਂ ਜੋ ਰਾਜਾ ਅਤੇ ਉਸ ਦੇ ਅਹਿਲਕਾਰ, ਉਸ ਦੀਆਂ ਪਤਨੀਆਂ ਅਤੇ ਉਸ ਦੀਆਂ ਰਖੇਲਾਂ ਉਹਨਾਂ ਵਿੱਚੋਂ ਪੀਣ।

3ਇਸ ਲਈ ਉਹਨਾਂ ਨੇ ਯੇਰੂਸ਼ਲੇਮ ਵਿੱਚ ਪਰਮੇਸ਼ਵਰ ਦੇ ਮੰਦਰ ਵਿੱਚੋਂ ਸੋਨੇ ਦੇ ਭਾਂਡੇ ਲਿਆਂਦੇ ਗਏ ਅਤੇ ਰਾਜਾ ਅਤੇ ਉਸ ਦੇ ਅਹਿਲਕਾਰਾਂ, ਉਸ ਦੀਆਂ ਪਤਨੀਆਂ ਅਤੇ ਉਸ ਦੀਆਂ ਰਖੇਲਾਂ ਨੇ ਉਹਨਾਂ ਵਿੱਚੋਂ ਪੀਤਾ।

4ਜਦੋਂ ਉਹ ਸ਼ਰਾਬ ਪੀਂਦੇ ਸਨ, ਉਹਨਾਂ ਨੇ ਸੋਨੇ ਅਤੇ ਚਾਂਦੀ, ਪਿੱਤਲ, ਲੋਹੇ, ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ।

5ਅਚਾਨਕ ਇੱਕ ਮਨੁੱਖ ਦੇ ਹੱਥ ਦੀਆਂ ਉਂਗਲਾਂ ਪਰਗਟ ਹੋਈਆਂ ਅਤੇ ਸ਼ਾਹੀ ਮਹਿਲ ਵਿੱਚ ਸ਼ਮਾਦਾਨ ਦੇ ਕੋਲ ਕੰਧ ਉੱਤੇ ਲਿਖਿਆ ਹੋਇਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।

6ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ-ਦੂਜੇ ਨਾਲ ਟਕਰਾਉਣ ਲੱਗ ਪਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.