ਦਾਨੀਏਲ 5

ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ-ਦੂਜੇ ਨਾਲ ਟਕਰਾਉਣ ਲੱਗ ਪਏ।

Daniel 5:6 (UKJV) Then the king's countenance was changed, and his thoughts troubled him, so that the joints of his loins were loosed, and his knees stroke one against another.

4ਜਦੋਂ ਉਹ ਸ਼ਰਾਬ ਪੀਂਦੇ ਸਨ, ਉਹਨਾਂ ਨੇ ਸੋਨੇ ਅਤੇ ਚਾਂਦੀ, ਪਿੱਤਲ, ਲੋਹੇ, ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ।

5ਅਚਾਨਕ ਇੱਕ ਮਨੁੱਖ ਦੇ ਹੱਥ ਦੀਆਂ ਉਂਗਲਾਂ ਪਰਗਟ ਹੋਈਆਂ ਅਤੇ ਸ਼ਾਹੀ ਮਹਿਲ ਵਿੱਚ ਸ਼ਮਾਦਾਨ ਦੇ ਕੋਲ ਕੰਧ ਉੱਤੇ ਲਿਖਿਆ ਹੋਇਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।

6ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ-ਦੂਜੇ ਨਾਲ ਟਕਰਾਉਣ ਲੱਗ ਪਏ।

7ਰਾਜੇ ਨੇ ਉੱਚੀ ਆਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬੇਲ ਦੇ ਵਿਦਵਾਨਾਂ ਨੂੰ ਆਖਿਆ, “ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਹਿੱਸੇ ਦਾ ਹਾਕਮ ਬਣੇਗਾ।”

8ਤਦ ਰਾਜੇ ਦੇ ਸਾਰੇ ਬੁੱਧੀਮਾਨ ਲੋਕ ਅੰਦਰ ਆਏ, ਪਰ ਉਹ ਲਿਖਤ ਨੂੰ ਨਾ ਪੜ੍ਹ ਸਕੇ ਅਤੇ ਨਾ ਹੀ ਰਾਜੇ ਨੂੰ ਦੱਸ ਸਕੇ ਕਿ ਇਸਦਾ ਕੀ ਅਰਥ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.