ਦਾਨੀਏਲ 6

ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਾਨੂੰਨ ਲਈ ਆਖਿਆ ਭਈ ਹੇ ਰਾਜਾ: “ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ? “ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਾਨੂੰਨ ਅਨੁਸਾਰ ਜੋ ਬਦਲਦੇ ਨਹੀਂ।”

Daniel 6:12 (UKJV) Then they came near, and spoke before the king concerning the king's decree; Have you not signed a decree, that every man that shall ask a petition of any God or man within thirty days, save of you, O king, shall be cast into the den of lions? The king answered and said, The thing is true, according to the law of the Medes and Persians, which alters not.

10ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯੇਰੂਸ਼ਲੇਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ਵਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

11ਤਦ ਇਹ ਆਦਮੀ ਇੱਕ ਸਮੂਹ ਦੇ ਰੂਪ ਵਿੱਚ ਗਏ ਅਤੇ ਦਾਨੀਏਲ ਨੂੰ ਪ੍ਰਾਰਥਨਾ ਕਰਦੇ ਅਤੇ ਪਰਮੇਸ਼ਵਰ ਤੋਂ ਮਦਦ ਮੰਗਦੇ ਵੇਖਿਆ।

12ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਾਨੂੰਨ ਲਈ ਆਖਿਆ ਭਈ ਹੇ ਰਾਜਾ: “ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇਗਾ? “ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਾਨੂੰਨ ਅਨੁਸਾਰ ਜੋ ਬਦਲਦੇ ਨਹੀਂ।”

13ਤਦ ਉਹਨਾਂ ਨੇ ਰਾਜੇ ਨੂੰ ਆਖਿਆ, “ਦਾਨੀਏਲ, ਜੋ ਯਹੂਦਾਹ ਦੇ ਗ਼ੁਲਾਮਾਂ ਵਿੱਚੋਂ ਇੱਕ ਹੈ, ਹੇ ਮਹਾਰਾਜ, ਤੁਹਾਡੇ ਵੱਲ ਕੋਈ ਧਿਆਨ ਨਹੀਂ ਦਿੰਦਾ, ਨਾ ਉਸ ਫ਼ਰਮਾਨ ਵੱਲ ਜੋ ਤੁਸੀਂ ਲਿਖਤ ਵਿੱਚ ਦਿੱਤਾ ਸੀ। ਉਹ ਅਜੇ ਵੀ ਦਿਨ ਵਿੱਚ ਤਿੰਨ ਵਾਰ ਪ੍ਰਾਰਥਨਾ ਕਰਦਾ ਹੈ।”

14ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.