ਦਾਨੀਏਲ 6

ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, “ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਾਨੂੰਨ ਹੈ ਜੋ ਮਨਾਹੀ ਦਾ ਪੱਕਾ ਕਾਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।”

Daniel 6:15 (UKJV) Then these men assembled unto the king, and said unto the king, Know, O king, that the law of the Medes and Persians is, That no decree nor statute which the king establishes may be changed.

13ਤਦ ਉਹਨਾਂ ਨੇ ਰਾਜੇ ਨੂੰ ਆਖਿਆ, “ਦਾਨੀਏਲ, ਜੋ ਯਹੂਦਾਹ ਦੇ ਗ਼ੁਲਾਮਾਂ ਵਿੱਚੋਂ ਇੱਕ ਹੈ, ਹੇ ਮਹਾਰਾਜ, ਤੁਹਾਡੇ ਵੱਲ ਕੋਈ ਧਿਆਨ ਨਹੀਂ ਦਿੰਦਾ, ਨਾ ਉਸ ਫ਼ਰਮਾਨ ਵੱਲ ਜੋ ਤੁਸੀਂ ਲਿਖਤ ਵਿੱਚ ਦਿੱਤਾ ਸੀ। ਉਹ ਅਜੇ ਵੀ ਦਿਨ ਵਿੱਚ ਤਿੰਨ ਵਾਰ ਪ੍ਰਾਰਥਨਾ ਕਰਦਾ ਹੈ।”

14ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।

15ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, “ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਾਨੂੰਨ ਹੈ ਜੋ ਮਨਾਹੀ ਦਾ ਪੱਕਾ ਕਾਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।”

16ਇਸ ਲਈ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਦਾਨੀਏਲ ਨੂੰ ਲਿਆਏ ਅਤੇ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟ ਦਿੱਤਾ। ਰਾਜੇ ਨੇ ਦਾਨੀਏਲ ਨੂੰ ਕਿਹਾ, “ਤੇਰਾ ਪਰਮੇਸ਼ਵਰ, ਜਿਸਦੀ ਤੂੰ ਸਦਾ ਸੇਵਾ ਕਰਦਾ ਹੈਂ, ਤੈਨੂੰ ਬਚਾਵੇ!”

17ਇੱਕ ਪੱਥਰ ਲਿਆਇਆ ਗਿਆ ਅਤੇ ਗੁਫ਼ਾ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.