ਦਾਨੀਏਲ 6

ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢੋ, ਸੋ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ਵਰ ਉੱਤੇ ਪਰਤੀਤ ਕੀਤੀ।

Daniel 6:23 (UKJV) Then was the king exceedingly glad for him, and commanded that they should take Daniel up out of the den. So Daniel was taken up out of the den, and no manner of hurt was found upon him, because he believed in his God.

21ਦਾਨੀਏਲ ਨੇ ਉੱਤਰ ਦਿੱਤਾ, “ਪਾਤਸ਼ਾਹ ਸਦਾ ਜੀਉਂਦਾ ਰਹੇ!

22ਮੇਰੇ ਪਰਮੇਸ਼ਵਰ ਨੇ ਆਪਣਾ ਦੂਤ ਭੇਜਿਆ ਅਤੇ ਉਸ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਉਹਨਾਂ ਨੇ ਮੈਨੂੰ ਕੁਝ ਵੀ ਦੁਖੀ ਨਹੀਂ ਦਿੱਤਾ, ਕਿਉਂਕਿ ਮੈਂ ਉਸਦੀ ਨਿਗਾਹ ਵਿੱਚ ਨਿਰਦੋਸ਼ ਪਾਇਆ ਗਿਆ ਸੀ। ਨਾ ਹੀ ਮਹਾਰਾਜ, ਮੈਂ ਤੁਹਾਡੇ ਅੱਗੇ ਕਦੇ ਕੋਈ ਗਲਤ ਕੰਮ ਕੀਤਾ ਹੈ।”

23ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢੋ, ਸੋ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ਵਰ ਉੱਤੇ ਪਰਤੀਤ ਕੀਤੀ।

24ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਗੁਫ਼ਾ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।

25ਤਦ ਰਾਜਾ ਦਾਰਾ ਨੇ ਸਾਰੀ ਧਰਤੀ ਉੱਤੇ ਸਾਰੀਆਂ ਕੌਮਾਂ ਅਤੇ ਹਰ ਭਾਸ਼ਾ ਬੋਲਣ ਵਾਲੇ ਲੋਕਾਂ ਨੂੰ ਲਿਖਿਆ: “ਤੁਹਾਡੀ ਬਹੁਤ ਤਰੱਕੀ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.