ਦਾਨੀਏਲ 6

ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਗੁਫ਼ਾ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।

Daniel 6:24 (UKJV) And the king commanded, and they brought those men which had accused Daniel, and they cast them into the den of lions, them, their children, and their wives; and the lions had the mastery of them, and brake all their bones in pieces before even they came at the bottom of the den.

22ਮੇਰੇ ਪਰਮੇਸ਼ਵਰ ਨੇ ਆਪਣਾ ਦੂਤ ਭੇਜਿਆ ਅਤੇ ਉਸ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਉਹਨਾਂ ਨੇ ਮੈਨੂੰ ਕੁਝ ਵੀ ਦੁਖੀ ਨਹੀਂ ਦਿੱਤਾ, ਕਿਉਂਕਿ ਮੈਂ ਉਸਦੀ ਨਿਗਾਹ ਵਿੱਚ ਨਿਰਦੋਸ਼ ਪਾਇਆ ਗਿਆ ਸੀ। ਨਾ ਹੀ ਮਹਾਰਾਜ, ਮੈਂ ਤੁਹਾਡੇ ਅੱਗੇ ਕਦੇ ਕੋਈ ਗਲਤ ਕੰਮ ਕੀਤਾ ਹੈ।”

23ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢੋ, ਸੋ ਦਾਨੀਏਲ ਨੂੰ ਉਸ ਗੁਫ਼ਾ ਵਿੱਚੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ਵਰ ਉੱਤੇ ਪਰਤੀਤ ਕੀਤੀ।

24ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਗੁਫ਼ਾ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।

25ਤਦ ਰਾਜਾ ਦਾਰਾ ਨੇ ਸਾਰੀ ਧਰਤੀ ਉੱਤੇ ਸਾਰੀਆਂ ਕੌਮਾਂ ਅਤੇ ਹਰ ਭਾਸ਼ਾ ਬੋਲਣ ਵਾਲੇ ਲੋਕਾਂ ਨੂੰ ਲਿਖਿਆ: “ਤੁਹਾਡੀ ਬਹੁਤ ਤਰੱਕੀ ਹੋਵੇ!

26“ਮੈਂ ਇੱਕ ਫ਼ਰਮਾਨ ਜਾਰੀ ਕਰਦਾ ਹਾਂ ਕਿ ਮੇਰੇ ਰਾਜ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਦਾਨੀਏਲ ਦੇ ਪਰਮੇਸ਼ਵਰ ਦਾ ਡਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ। “ਕਿਉਂਕਿ ਉਹ ਜੀਉਂਦਾ ਪਰਮੇਸ਼ਵਰ ਹੈ ਅਤੇ ਉਹ ਸਦਾ ਲਈ ਕਾਇਮ ਰਹਿੰਦਾ ਹੈ; ਉਹ ਦਾ ਰਾਜ ਨਾਸ਼ ਨਹੀਂ ਹੋਵੇਗਾ, ਉਹ ਦਾ ਰਾਜ ਕਦੇ ਵੀ ਖਤਮ ਨਹੀਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.