24ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਗੁਫ਼ਾ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
25ਤਦ ਰਾਜਾ ਦਾਰਾ ਨੇ ਸਾਰੀ ਧਰਤੀ ਉੱਤੇ ਸਾਰੀਆਂ ਕੌਮਾਂ ਅਤੇ ਹਰ ਭਾਸ਼ਾ ਬੋਲਣ ਵਾਲੇ ਲੋਕਾਂ ਨੂੰ ਲਿਖਿਆ: “ਤੁਹਾਡੀ ਬਹੁਤ ਤਰੱਕੀ ਹੋਵੇ!
26“ਮੈਂ ਇੱਕ ਫ਼ਰਮਾਨ ਜਾਰੀ ਕਰਦਾ ਹਾਂ ਕਿ ਮੇਰੇ ਰਾਜ ਦੇ ਹਰ ਹਿੱਸੇ ਵਿੱਚ ਲੋਕਾਂ ਨੂੰ ਦਾਨੀਏਲ ਦੇ ਪਰਮੇਸ਼ਵਰ ਦਾ ਡਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ। “ਕਿਉਂਕਿ ਉਹ ਜੀਉਂਦਾ ਪਰਮੇਸ਼ਵਰ ਹੈ ਅਤੇ ਉਹ ਸਦਾ ਲਈ ਕਾਇਮ ਰਹਿੰਦਾ ਹੈ; ਉਹ ਦਾ ਰਾਜ ਨਾਸ਼ ਨਹੀਂ ਹੋਵੇਗਾ, ਉਹ ਦਾ ਰਾਜ ਕਦੇ ਵੀ ਖਤਮ ਨਹੀਂ ਹੋਵੇਗਾ।
27ਉਹ ਛੁੜਾਉਂਦਾ ਹੈ ਅਤੇ ਉਹ ਬਚਾਉਂਦਾ ਹੈ; ਉਹ ਅਕਾਸ਼ ਅਤੇ ਧਰਤੀ ਉੱਤੇ ਨਿਸ਼ਾਨ ਅਤੇ ਅਚੰਭੇ ਕਰਦਾ ਹੈ। ਉਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਹੱਥੋਂ ਬਚਾਇਆ ਹੈ।”
28ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।