2ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।
3ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।
4ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।
5“ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਸ ਦੇ ਪਰਮੇਸ਼ਵਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।”
6ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਸ ਤਰ੍ਹਾਂ ਆਖਿਆ: “ਦਾਰਾ ਰਾਜਾ ਸਦਾ ਜਿਉਂਦਾ ਰਹੇ!