ਦਾਨੀਏਲ 6

ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਾਨੂੰਨ ਬਣਾਇਆ ਜਾਵੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇ।

Daniel 6:7 (UKJV) All the presidents of the kingdom, the governors, and the princes, the counsellors, and the captains, have consulted together to establish a royal statute, and to make a firm decree, that whosoever shall ask a petition of any God or man for thirty days, save of you, O king, he shall be cast into the den of lions.

5“ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਸ ਦੇ ਪਰਮੇਸ਼ਵਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।”

6ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਸ ਤਰ੍ਹਾਂ ਆਖਿਆ: “ਦਾਰਾ ਰਾਜਾ ਸਦਾ ਜਿਉਂਦਾ ਰਹੇ!

7ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਾਨੂੰਨ ਬਣਾਇਆ ਜਾਵੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇ।

8ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।”

9ਇਸ ਲਈ ਰਾਜਾ ਦਾਰਾ ਨੇ ਇਹ ਹੁਕਮ ਲਿਖਤੀ ਰੂਪ ਵਿੱਚ ਦੇ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.