ਦਾਨੀਏਲ 6

ਇਸ ਲਈ ਰਾਜਾ ਦਾਰਾ ਨੇ ਇਹ ਹੁਕਮ ਲਿਖਤੀ ਰੂਪ ਵਿੱਚ ਦੇ ਦਿੱਤਾ।

Daniel 6:9 (UKJV) Wherefore king Darius signed the writing and the decree.

7ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਾਨੂੰਨ ਬਣਾਇਆ ਜਾਵੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੀ ਗੁਫ਼ਾ ਵਿੱਚ ਸੁੱਟਿਆ ਜਾਵੇ।

8ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।”

9ਇਸ ਲਈ ਰਾਜਾ ਦਾਰਾ ਨੇ ਇਹ ਹੁਕਮ ਲਿਖਤੀ ਰੂਪ ਵਿੱਚ ਦੇ ਦਿੱਤਾ।

10ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯੇਰੂਸ਼ਲੇਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ਵਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

11ਤਦ ਇਹ ਆਦਮੀ ਇੱਕ ਸਮੂਹ ਦੇ ਰੂਪ ਵਿੱਚ ਗਏ ਅਤੇ ਦਾਨੀਏਲ ਨੂੰ ਪ੍ਰਾਰਥਨਾ ਕਰਦੇ ਅਤੇ ਪਰਮੇਸ਼ਵਰ ਤੋਂ ਮਦਦ ਮੰਗਦੇ ਵੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.