ਦਾਨੀਏਲ 7

ਬਾਬੇਲ ਦੇ ਰਾਜੇ ਬੇਲਸ਼ੱਸਰ ਦੇ ਪਹਿਲੇ ਸਾਲ ਵਿੱਚ, ਦਾਨੀਏਲ ਨੇ ਆਪਣੇ ਬਿਸਤਰੇ, ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।

Daniel 7:1 (UKJV) In the first year of Belshazzar king of Babylon Daniel had a dream and visions of his head upon his bed: then he wrote the dream, and told the sum of the matters.

1ਬਾਬੇਲ ਦੇ ਰਾਜੇ ਬੇਲਸ਼ੱਸਰ ਦੇ ਪਹਿਲੇ ਸਾਲ ਵਿੱਚ, ਦਾਨੀਏਲ ਨੇ ਆਪਣੇ ਬਿਸਤਰੇ, ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।

2ਦਾਨੀਏਲ ਨੇ ਕਿਹਾ: “ਰਾਤ ਨੂੰ ਮੈਂ ਆਪਣੇ ਦਰਸ਼ਣ ਵਿੱਚ ਦੇਖਿਆ ਅਤੇ ਮੇਰੇ ਸਾਹਮਣੇ ਅਕਾਸ਼ ਦੀਆਂ ਚਾਰ ਹਵਾਵਾਂ ਵੱਡੇ ਸਮੁੰਦਰ ਉੱਤੇ ਜੋਰ ਨਾਲ ਵਗੀਆਂ।

3ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ-ਦੂਜੇ ਨਾਲੋਂ ਵੱਖੋ-ਵੱਖ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.