12(ਹੋਰ ਦਰਿੰਦਿਆਂ ਤੋਂ ਉਹਨਾਂ ਦਾ ਅਧਿਕਾਰ ਖੋਹ ਲਿਆ ਗਿਆ ਸੀ, ਪਰ ਉਹਨਾਂ ਨੂੰ ਕੁਝ ਸਮੇਂ ਲਈ ਜਿਉਂਣ ਦਿੱਤਾ ਗਿਆ ਸੀ।)
13“ਰਾਤ ਨੂੰ ਆਪਣੇ ਦਰਸ਼ਣ ਵਿੱਚ ਮੈਂ ਵੇਖਿਆ, ਅਤੇ ਮੇਰੇ ਸਾਹਮਣੇ ਇੱਕ ਮਨੁੱਖ ਦੇ ਪੁੱਤਰ ਵਰਗਾ ਸੀ, ਜੋ ਅਕਾਸ਼ ਦੇ ਬੱਦਲਾਂ ਨਾਲ ਆ ਰਿਹਾ ਸੀ। ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
14ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
15“ਮੈਂ, ਦਾਨੀਏਲ, ਆਤਮਾ ਵਿੱਚ ਪਰੇਸ਼ਾਨ ਸੀ, ਅਤੇ ਮੇਰੇ ਮਨ ਵਿੱਚੋਂ ਲੰਘਣ ਵਾਲੇ ਦਰਸਣਾਂ ਨੇ ਮੈਨੂੰ ਪਰੇਸ਼ਾਨ ਕੀਤਾ।
16ਮੈਂ ਉੱਥੇ ਖੜ੍ਹੇ ਲੋਕਾਂ ਵਿੱਚੋਂ ਇੱਕ ਕੋਲ ਗਿਆ ਅਤੇ ਉਸ ਨੂੰ ਇਸ ਸਭ ਦਾ ਅਰਥ ਪੁੱਛਿਆ। “ਇਸ ਲਈ ਉਸਨੇ ਮੈਨੂੰ ਦੱਸਿਆ ਅਤੇ ਮੈਨੂੰ ਇਹਨਾਂ ਗੱਲਾਂ ਦਾ ਅਰਥ ਦਿੱਤਾ: