ਦਾਨੀਏਲ 7

ਪਰ ਅੱਤ ਮਹਾਨ ਦੇ ਪਵਿੱਤਰ ਲੋਕ ਰਾਜ ਪ੍ਰਾਪਤ ਕਰਨਗੇ ਅਤੇ ਇਸ ਨੂੰ ਸਦਾ ਲਈ ਪ੍ਰਾਪਤ ਕਰਨਗੇ ਹਾਂ, ਸਦਾ ਅਤੇ ਸਦਾ ਲਈ।’

Daniel 7:18 (UKJV) But the saints of the most High shall take the kingdom, and possess the kingdom for ever, even for ever and ever.

16ਮੈਂ ਉੱਥੇ ਖੜ੍ਹੇ ਲੋਕਾਂ ਵਿੱਚੋਂ ਇੱਕ ਕੋਲ ਗਿਆ ਅਤੇ ਉਸ ਨੂੰ ਇਸ ਸਭ ਦਾ ਅਰਥ ਪੁੱਛਿਆ। “ਇਸ ਲਈ ਉਸਨੇ ਮੈਨੂੰ ਦੱਸਿਆ ਅਤੇ ਮੈਨੂੰ ਇਹਨਾਂ ਗੱਲਾਂ ਦਾ ਅਰਥ ਦਿੱਤਾ:

17‘ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਤੋਂ ਉੱਠਣਗੇ।

18ਪਰ ਅੱਤ ਮਹਾਨ ਦੇ ਪਵਿੱਤਰ ਲੋਕ ਰਾਜ ਪ੍ਰਾਪਤ ਕਰਨਗੇ ਅਤੇ ਇਸ ਨੂੰ ਸਦਾ ਲਈ ਪ੍ਰਾਪਤ ਕਰਨਗੇ ਹਾਂ, ਸਦਾ ਅਤੇ ਸਦਾ ਲਈ।’

19“ਫਿਰ ਮੈਂ ਚੌਥੇ ਦਰਿੰਦੇ ਦਾ ਅਰਥ ਜਾਣਨਾ ਚਾਹੁੰਦਾ ਸੀ, ਜੋ ਬਾਕੀ ਸਾਰਿਆਂ ਨਾਲੋਂ ਵੱਖਰਾ ਸੀ ਅਤੇ ਸਭ ਤੋਂ ਭਿਆਨਕ ਸੀ, ਆਪਣੇ ਲੋਹੇ ਦੇ ਦੰਦਾਂ ਅਤੇ ਪਿੱਤਲ ਦੇ ਪੰਜਿਆਂ ਨਾਲ ਉਹ ਦਰਿੰਦਾ ਜਿਸ ਨੇ ਆਪਣੇ ਸ਼ਿਕਾਰਾਂ ਨੂੰ ਕੁਚਲਿਆ ਅਤੇ ਨਿਗਲ ਲਿਆ ਅਤੇ ਜੋ ਬਚਿਆ ਸੀ ਉਸ ਨੂੰ ਪੈਰਾਂ ਹੇਠ ਮਿੱਧਿਆ।

20ਮੈਂ ਇਸ ਦੇ ਸਿਰ ਦੇ ਦਸ ਸਿੰਗਾਂ ਬਾਰੇ ਅਤੇ ਦੂਜੇ ਸਿੰਗ ਬਾਰੇ ਵੀ ਜਾਣਨਾ ਚਾਹੁੰਦਾ ਸੀ, ਜਿਸ ਦੇ ਅੱਗੇ ਤਿੰਨ ਡਿੱਗੇ ਸਨ ਉਹ ਸਿੰਗ ਜੋ ਦੂਜਿਆਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਦਿਖਾਈ ਦਿੰਦਾ ਸੀ ਅਤੇ ਜਿਸ ਦੀਆਂ ਅੱਖਾਂ ਅਤੇ ਮੂੰਹ ਸੀ ਜੋ ਸ਼ੇਖੀ ਨਾਲ ਬੋਲਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.