ਦਾਨੀਏਲ 7

“ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।

Daniel 7:8 (UKJV) I considered the horns, and, behold, there came up among them another little horn, before whom there were three of the first horns plucked up by the roots: and, behold, in this horn were eyes like the eyes of man, and a mouth speaking great things.

6“ਉਸ ਤੋਂ ਬਾਅਦ, ਮੈਂ ਦੇਖਿਆ, ਅਤੇ ਮੇਰੇ ਸਾਹਮਣੇ ਇੱਕ ਹੋਰ ਜਾਨਵਰ ਸੀ, ਜੋ ਕਿ ਚੀਤੇ ਵਰਗਾ ਸੀ ਉੱਠਿਆ। ਅਤੇ ਇਸਦੀ ਪਿੱਠ ਉੱਤੇ ਪੰਛੀ ਦੇ ਵਾਂਗ ਚਾਰ ਖੰਭ ਸਨ। ਇਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਇਸ ਨੂੰ ਰਾਜ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ।

7“ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਅਤੇ ਮੇਰੇ ਸਾਹਮਣੇ ਇੱਕ ਚੌਥਾ ਦਰਿੰਦਾ ਸੀ ਭਿਆਨਕ ਅਤੇ ਡਰਾਉਣਾ ਅਤੇ ਬਹੁਤ ਸ਼ਕਤੀਸ਼ਾਲੀ। ਇਸ ਦੇ ਵੱਡੇ ਲੋਹੇ ਦੇ ਦੰਦ ਸਨ; ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।

8“ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।

9“ਜਿਵੇਂ ਕਿ ਮੈਂ ਦੇਖਿਆ, “ਸਿੰਘਾਸਣ ਥਾਂ ਤੇ ਸਥਾਪਿਤ ਕੀਤੇ ਗਏ ਸਨ, ਅਤੇ ਦਿਨਾਂ ਦੇ ਪ੍ਰਾਚੀਨ ਨੇ ਆਪਣੀ ਥਾਂ ਲੈ ਲਈ। ਉਸਦੇ ਕੱਪੜੇ ਬਰਫ਼ ਵਾਂਗ ਚਿੱਟੇ ਸਨ। ਉਸ ਦੇ ਸਿਰ ਦੇ ਵਾਲ ਉੱਨ ਵਰਗੇ ਚਿੱਟੇ ਸਨ। ਉਹ ਦਾ ਸਿੰਘਾਸਣ ਅੱਗ ਨਾਲ ਬਲ ਰਿਹਾ ਸੀ, ਅਤੇ ਉਹ ਦੇ ਸਾਰੇ ਪਹੀਏ ਸੜ ਗਏ ਸਨ।

10ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.