ਦਾਨੀਏਲ 8

ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ, “ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?”

Daniel 8:13 (UKJV) Then I heard one saint speaking, and another saint said unto that certain saint which spoke, How long shall be the vision concerning the daily sacrifice, and the transgression of desolation, to give both the sanctuary and the host to be trodden under foot?

11ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

12ਬਗਾਵਤ ਦੇ ਕਾਰਨ, ਯਾਹਵੇਹ ਦੇ ਲੋਕ ਅਤੇ ਰੋਜ਼ਾਨਾ ਬਲੀਦਾਨ ਇਸ ਨੂੰ ਸੌਂਪ ਦਿੱਤੇ ਗਏ ਸਨ। ਇਹ ਹਰ ਕੰਮ ਵਿੱਚ ਖੁਸ਼ਹਾਲ ਹੋਇਆ, ਅਤੇ ਸੱਚਾਈ ਨੂੰ ਜ਼ਮੀਨ ਤੇ ਸੁੱਟ ਦਿੱਤਾ ਗਿਆ।

13ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ, “ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?”

14ਉਸ ਨੇ ਮੈਨੂੰ, “ਆਖਿਆ ਕਿ 2,300 ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।”

15ਜਦੋਂ ਮੈਂ ਦਾਨੀਏਲ ਨੇ, ਦਰਸ਼ਣ ਵੇਖਿਆ ਅਤੇ ਉਸ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਮੇਰੇ ਸਾਹਮਣੇ ਇੱਕ ਆਦਮੀ ਖੜ੍ਹਾ ਸੀ ਜੋ ਇੱਕ ਆਦਮੀ ਵਰਗਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.