21ਬਲਵਾਨ ਬੱਕਰਾ ਯੂਨਾਨ ਦਾ ਰਾਜਾ ਹੈ ਅਤੇ ਉਸ ਦੀਆਂ ਅੱਖਾਂ ਦੇ ਵਿਚਕਾਰ ਵੱਡਾ ਸਿੰਙ ਪਹਿਲਾ ਰਾਜਾ ਹੈ।
22ਚਾਰ ਸਿੰਙ ਜਿਨ੍ਹਾਂ ਨੇ ਤੋੜੇ ਹੋਏ ਦੀ ਥਾਂ ਲੈ ਲਈ ਹੈ, ਉਹ ਚਾਰ ਰਾਜਾਂ ਨੂੰ ਦਰਸਾਉਂਦੇ ਹਨ ਜੋ ਉਸ ਦੀ ਕੌਮ ਵਿੱਚੋਂ ਉਭਰਨਗੀਆਂ ਪਰ ਉਹਨਾਂ ਕੋਲ ਇੱਕੋ ਜਿਹੀ ਸ਼ਕਤੀ ਨਹੀਂ ਹੋਵੇਗੀ।
23“ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।
24ਉਹ ਬਹੁਤ ਤਾਕਤਵਰ ਬਣ ਜਾਵੇਗਾ, ਪਰ ਆਪਣੀ ਸ਼ਕਤੀ ਨਾਲ ਨਹੀਂ। ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।
25ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।