ਦਾਨੀਏਲ 8

“ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੁਹਾਨੂੰ ਦਿੱਤਾ ਗਿਆ ਹੈ, ਉਹ ਸੱਚ ਹੈ, ਪਰ ਉਸ ਦਰਸ਼ਣ ਨੂੰ ਬੰਦ ਕਰ ਛੱਡ, ਕਿਉਂਕਿ ਇਸਨੂੰ ਪੂਰਾ ਹੋਣ ਵਿੱਚ ਅਜੇ ਬਹੁਤ ਸਮਾਂ ਬਾਕੀ ਹੈ।”

Daniel 8:26 (UKJV) And the vision of the evening and the morning which was told is true: wherefore shut you up the vision; for it shall be for many days.

24ਉਹ ਬਹੁਤ ਤਾਕਤਵਰ ਬਣ ਜਾਵੇਗਾ, ਪਰ ਆਪਣੀ ਸ਼ਕਤੀ ਨਾਲ ਨਹੀਂ। ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।

25ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।

26“ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੁਹਾਨੂੰ ਦਿੱਤਾ ਗਿਆ ਹੈ, ਉਹ ਸੱਚ ਹੈ, ਪਰ ਉਸ ਦਰਸ਼ਣ ਨੂੰ ਬੰਦ ਕਰ ਛੱਡ, ਕਿਉਂਕਿ ਇਸਨੂੰ ਪੂਰਾ ਹੋਣ ਵਿੱਚ ਅਜੇ ਬਹੁਤ ਸਮਾਂ ਬਾਕੀ ਹੈ।”

27ਮੈਂ, ਦਾਨੀਏਲ, ਟੁੱਟ ਗਿਆ ਸੀ। ਮੈਂ ਕਈ ਦਿਨਾਂ ਤੱਕ ਬਿਮਾਰ ਪਿਆ ਰਿਹਾ। ਫਿਰ ਮੈਂ ਉੱਠ ਕੇ ਰਾਜੇ ਦੇ ਕੰਮ-ਧੰਦੇ ਵਿੱਚ ਲੱਗ ਗਿਆ। ਮੈਂ ਦਰਸ਼ਨ ਦੇ ਕਾਰਨ ਘਬਰਾ ਗਿਆ ਸੀ; ਇਹ ਸਮਝ ਤੋਂ ਬਾਹਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.