3ਮੈਂ ਉੱਪਰ ਤੱਕਿਆ, ਅਤੇ ਮੇਰੇ ਸਾਹਮਣੇ ਇੱਕ ਮੇਂਢਾ ਸੀ ਜਿਸ ਦੇ ਦੋ ਸਿੰਙ ਸਨ, ਨਦੀ ਦੇ ਕੰਢੇ ਖੜ੍ਹਾ ਸੀ ਅਤੇ ਦੋਵੇਂ ਇੱਕ ਦੂਸਰੇ ਨਾਲੋਂ ਲੰਬੇ ਸਨ। ਪਰ ਇੱਕ-ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।
4ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।
5ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।
6ਇਹ ਦੋ ਸਿੰਗਾਂ ਵਾਲੇ ਮੇਂਢੇ ਵੱਲ ਆਇਆ ਜਿਸਨੂੰ ਮੈਂ ਨਦੀ ਦੇ ਕੰਢੇ ਖੜਾ ਵੇਖਿਆ ਸੀ ਅਤੇ ਬੜੇ ਗੁੱਸੇ ਵਿੱਚ ਇਸ ਉੱਤੇ ਹਮਲਾ ਕੀਤਾ।
7ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।