7ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।
8ਬੱਕਰਾ ਬਹੁਤ ਵੱਡਾ ਹੋ ਗਿਆ, ਪਰ ਉਹ ਦੀ ਸ਼ਕਤੀ ਦੇ ਸਿਖਰ ਤੇ ਵੱਡਾ ਸਿੰਙ ਟੁੱਟ ਗਿਆ, ਅਤੇ ਉਸ ਦੇ ਸਥਾਨ ਤੇ ਚਾਰ ਪ੍ਰਮੁੱਖ ਸਿੰਗ ਅਕਾਸ਼ ਦੀਆਂ ਚਾਰ ਹਵਾਵਾਂ ਵੱਲ ਵਧੇ।
9ਉਹਨਾਂ ਵਿੱਚੋਂ ਇੱਕ ਤੋਂ ਇੱਕ ਹੋਰ ਸਿੰਙ ਨਿਕਲਿਆ, ਜੋ ਛੋਟਾ ਸੀ ਪਰ ਦੱਖਣ, ਪੂਰਬ ਅਤੇ ਸੁੰਦਰ ਧਰਤੀ ਵੱਲ ਵਧਿਆ।
10ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।
11ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।