8ਅਸੀਂ ਅਤੇ ਸਾਡੇ ਰਾਜੇ, ਸਾਡੇ ਸਰਦਾਰ ਅਤੇ ਸਾਡੇ ਪੁਰਖੇ ਸ਼ਰਮਿੰਦਾ ਹਾਂ, ਹੇ ਯਾਹਵੇਹ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕੀਤਾ ਹੈ।
9ਯਾਹਵੇਹ ਸਾਡਾ ਪਰਮੇਸ਼ਵਰ ਦਿਆਲੂ ਅਤੇ ਮਾਫ਼ ਕਰਨ ਵਾਲਾ ਹੈ, ਭਾਵੇਂ ਅਸੀਂ ਉਸ ਦੇ ਵਿਰੁੱਧ ਬਗਾਵਤ ਕੀਤੀ ਹੈ;
10ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਦੀ ਆਗਿਆ ਨਹੀਂ ਮੰਨੀ ਅਤੇ ਨਾ ਹੀ ਉਹਨਾਂ ਬਿਧੀਆਂ ਦੀ ਪਾਲਣਾ ਕੀਤੀ ਜੋ ਉਸਨੇ ਆਪਣੇ ਸੇਵਕਾਂ ਨਬੀਆਂ ਦੇ ਰਾਹੀਂ ਸਾਨੂੰ ਦਿੱਤੀਆਂ ਸਨ।
11ਸਾਰੇ ਇਸਰਾਏਲ ਨੇ ਤੇਰੀ ਬਿਵਸਥਾ ਦੀ ਉਲੰਘਣਾ ਕੀਤੀ ਅਤੇ ਤੇਰੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। “ਇਸ ਲਈ ਪਰਮੇਸ਼ਵਰ ਦੇ ਸੇਵਕ ਮੋਸ਼ੇਹ ਦੀ ਬਿਵਸਥਾ ਵਿੱਚ ਲਿਖੇ ਸਰਾਪ ਅਤੇ ਸਹੁੰ ਵਾਲੇ ਨਿਆਂ ਸਾਡੇ ਉੱਤੇ ਲਾਗੂ ਕੀਤੇ ਗਏ ਹਨ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕੀਤਾ ਹੈ।
12ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯੇਰੂਸ਼ਲੇਮ ਨਾਲ ਹੋਈ ਹੈ।