1ਅਹਸ਼ਵੇਰੋਸ਼ ਦੇ ਪੁੱਤਰ ਦਾਰਾ ਦੇ ਪਹਿਲੇ ਸਾਲ ਵਿੱਚ ਜੋ ਮਾਦੀ ਵੰਸ਼ ਦਾ ਸੀ, ਜਿਸ ਨੂੰ ਬਾਬੇਲ ਦੇ ਰਾਜ ਦਾ ਸ਼ਾਸਕ ਬਣਾਇਆ ਗਿਆ ਸੀ,
2ਉਸਦੇ ਰਾਜ ਦੇ ਪਹਿਲੇ ਸਾਲ ਵਿੱਚ, ਮੈਂ, ਦਾਨੀਏਲ ਨੇ, ਧਰਮ-ਗ੍ਰੰਥਾਂ ਤੋਂ ਸਮਝਿਆ, ਕਿ ਯਾਹਵੇਹ ਦੇ ਵਚਨ ਅਨੁਸਾਰ ਜੋ ਯਿਰਮਿਯਾਹ ਨਬੀ ਨੂੰ ਦਿੱਤੇ ਗਿਆ ਸੀ, ਕਿ ਯੇਰੂਸ਼ਲੇਮ ਦੀ ਬਰਬਾਦੀ ਸੱਤਰ ਸਾਲਾਂ ਤੱਕ ਰਹੇਗੀ।
3ਇਸ ਲਈ ਮੈਂ ਯਾਹਵੇਹ ਪਰਮੇਸ਼ਵਰ ਵੱਲ ਮੁੜਿਆ ਅਤੇ ਪ੍ਰਾਰਥਨਾ ਅਤੇ ਬੇਨਤੀ ਵਿੱਚ, ਵਰਤ ਰੱਖ ਕੇ, ਤੱਪੜ ਅਤੇ ਸੁਆਹ ਵਿੱਚ ਉਹ ਨੂੰ ਬੇਨਤੀ ਕੀਤੀ।
4ਮੈਂ ਯਾਹਵੇਹ ਆਪਣੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ ਅਤੇ ਇਕਰਾਰ ਕੀਤਾ: “ਮੈਂ ਯਾਹਵੇਹ, ਆਪਣੇ ਮਹਾਨ ਅਤੇ ਸ਼ਾਨਦਾਰ ਪਰਮੇਸ਼ਵਰ, ਜੋ ਆਪਣੇ ਪਿਆਰ ਦੇ ਨੇਮ ਨੂੰ ਉਹਨਾਂ ਨਾਲ ਰੱਖਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ ਅਤੇ ਉਸਦੇ ਹੁਕਮਾਂ ਨੂੰ ਮੰਨਦੇ ਹਨ,
5ਅਸੀਂ ਪਾਪ ਕੀਤਾ ਅਤੇ ਗਲਤੀ ਕੀਤੀ ਹੈ। ਅਸੀਂ ਦੁਸ਼ਟ ਹੋ ਗਏ ਹਾਂ ਅਤੇ ਬਗਾਵਤ ਕੀਤੀ ਹੈ; ਅਸੀਂ ਤੁਹਾਡੇ ਹੁਕਮਾਂ ਅਤੇ ਕਾਨੂੰਨਾਂ ਤੋਂ ਮੂੰਹ ਮੋੜ ਲਿਆ ਹੈ।