8ਵੇਖੋ, ਮੈਂ ਤੁਹਾਨੂੰ ਇਹ ਧਰਤੀ ਦਿੱਤੀ ਹੈ। ਅੰਦਰ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਸ ਨੂੰ ਦੇਣ ਦੀ ਸਹੁੰ ਯਾਹਵੇਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੋਬ ਅਤੇ ਉਹਨਾਂ ਤੋਂ ਬਾਅਦ ਉਹਨਾਂ ਦੀ ਸੰਤਾਨ ਨਾਲ ਖਾਧੀ ਸੀ।”
9ਉਸ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ।
10ਤੁਹਾਡੇ ਪਰਮੇਸ਼ਵਰ ਨੇ ਤੁਹਾਡੀ ਗਿਣਤੀ ਇੰਨੀ ਵਧਾ ਦਿੱਤੀ ਹੈ ਕਿ ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗ ਅਣਗਿਣਤ ਹੋ।
11ਤੁਹਾਡੇ ਪੁਰਖਿਆਂ ਦਾ ਯਾਹਵੇਹ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਅਸੀਸ ਦੇਵੇ ਜਿਵੇਂ ਉਸਨੇ ਤੁਹਾਡੇ ਨਾਲ ਵਾਅਦਾ ਕੀਤਾ ਹੈ!
12ਪਰ ਮੈਂ ਤੁਹਾਡੀਆਂ ਮੁਸੀਬਤਾਂ ਅਤੇ ਤੁਹਾਡੇ ਬੋਝ ਅਤੇ ਤੁਹਾਡੇ ਝਗੜੇ ਸਭ ਇਕੱਲਾ ਕਿਵੇਂ ਝੱਲ ਸਕਦਾ ਹਾਂ?