ਬਿਵਸਥਾ 1

ਅਤੇ ਮੈਂ ਉਸ ਸਮੇਂ ਤੁਹਾਡੇ ਨਿਆਂਈਆਂ ਨੂੰ ਹੁਕਮ ਦਿੱਤਾ ਸੀ, “ਆਪਣੇ ਲੋਕਾਂ ਦੇ ਝਗੜਿਆਂ ਨੂੰ ਸੁਣੋ ਅਤੇ ਨਿਰਪੱਖਤਾ ਨਾਲ ਨਿਆਂ ਕਰੋ, ਭਾਵੇਂ ਇਹ ਮੁਕੱਦਮਾ ਦੋ ਇਸਰਾਏਲੀਆਂ ਦਾ ਹੋਵੇ ਜਾਂ ਇੱਕ ਇਸਰਾਏਲੀ ਅਤੇ ਤੁਹਾਡੇ ਵਿਚਕਾਰ ਵੱਸਦੇ ਇੱਕ ਵਿਦੇਸ਼ੀ ਦਾ ਹੋਵੇ।

Deuteronomy 1:16 (UKJV) And I charged your judges at that time, saying, Hear the causes between your brethren, and judge righteously between every man and his brother, and the stranger that is with him.

14ਤਦ ਤੁਸੀਂ ਮੈਨੂੰ ਉੱਤਰ ਦਿੱਤਾ, “ਜੋ ਕੁਝ ਤੂੰ ਸਾਨੂੰ ਕਰਨ ਲਈ ਕਿਹਾ ਹੈ ਉਹ ਚੰਗਾ ਹੈ।”

15ਇਸ ਲਈ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ, ਬੁੱਧੀਮਾਨ ਅਤੇ ਸਤਿਕਾਰਯੋਗ ਮਨੁੱਖਾਂ ਨੂੰ ਲਿਆ ਅਤੇ ਉਹਨਾਂ ਨੂੰ ਤੁਹਾਡੇ ਉੱਤੇ ਅਧਿਕਾਰ ਰੱਖਣ ਲਈ, ਹਜ਼ਾਰਾਂ, ਸੈਂਕੜੇ, ਪੰਜਾਹਾਂ ਅਤੇ ਦਸਾਂ ਦੇ ਸਰਦਾਰ ਅਤੇ ਕਬੀਲੇ ਦੇ ਅਧਿਕਾਰੀਆਂ ਵਜੋਂ ਨਿਯੁਕਤ ਕੀਤਾ।

16ਅਤੇ ਮੈਂ ਉਸ ਸਮੇਂ ਤੁਹਾਡੇ ਨਿਆਂਈਆਂ ਨੂੰ ਹੁਕਮ ਦਿੱਤਾ ਸੀ, “ਆਪਣੇ ਲੋਕਾਂ ਦੇ ਝਗੜਿਆਂ ਨੂੰ ਸੁਣੋ ਅਤੇ ਨਿਰਪੱਖਤਾ ਨਾਲ ਨਿਆਂ ਕਰੋ, ਭਾਵੇਂ ਇਹ ਮੁਕੱਦਮਾ ਦੋ ਇਸਰਾਏਲੀਆਂ ਦਾ ਹੋਵੇ ਜਾਂ ਇੱਕ ਇਸਰਾਏਲੀ ਅਤੇ ਤੁਹਾਡੇ ਵਿਚਕਾਰ ਵੱਸਦੇ ਇੱਕ ਵਿਦੇਸ਼ੀ ਦਾ ਹੋਵੇ।

17ਨਿਆਂ ਕਰਨ ਵਿੱਚ ਪੱਖਪਾਤ ਨਾ ਕਰੋ ਕਿਉਂ ਜੋ ਛੋਟੇ ਅਤੇ ਵੱਡੇ ਦੋਨੋ ਦੀ ਗੱਲ ਸਮਾਨ ਸੁਣੋ, ਤੁਸੀਂ ਕਿਸੇ ਤੋਂ ਨਾ ਡਰੋ ਕਿਉਂਕਿ ਨਿਆਂ ਪਰਮੇਸ਼ਵਰ ਦਾ ਹੈ। ਮੇਰੇ ਕੋਲ ਉਹ ਮੁਕੱਦਮਾ ਲਿਆਓ ਜੋ ਤੁਹਾਡੇ ਲਈ ਬਹੁਤ ਔਖਾ ਹੈ, ਅਤੇ ਮੈਂ ਇਸਨੂੰ ਸੁਣਾਂਗਾ।”

18ਅਤੇ ਉਸ ਸਮੇਂ ਮੈਂ ਤੁਹਾਨੂੰ ਉਹ ਸਭ ਕੁਝ ਦੱਸ ਦਿੱਤਾ ਸੀ ਜੋ ਤੁਸੀਂ ਕਰਨਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.