ਬਿਵਸਥਾ 1

ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੋਸ਼ੇਹ ਨੇ ਇਸਰਾਏਲੀਆਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਯਾਹਵੇਹ ਨੇ ਉਸ ਨੂੰ ਉਹਨਾਂ ਬਾਰੇ ਹੁਕਮ ਦਿੱਤਾ ਸੀ।

Deuteronomy 1:3 (UKJV) And it came to pass in the fortieth year, in the eleventh month, on the first day of the month, that Moses spoke unto the children of Israel, according unto all that the LORD had given him in commandment unto them;

1ਇਹ ਉਹ ਸ਼ਬਦ ਹਨ ਜੋ ਮੋਸ਼ੇਹ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪੂਰਬ ਵਿੱਚ ਉਜਾੜ ਵਿੱਚ ਆਖੇ ਸਨ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਹੈ।

2(ਹੋਰੇਬ ਤੋਂ ਕਾਦੇਸ਼ ਬਰਨੇਆ ਨੂੰ ਸੇਈਰ ਪਹਾੜ ਦੀ ਸੜਕ ਤੋਂ ਜਾਣ ਲਈ ਗਿਆਰਾਂ ਦਿਨ ਲੱਗਦੇ ਹਨ।)

3ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੋਸ਼ੇਹ ਨੇ ਇਸਰਾਏਲੀਆਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਯਾਹਵੇਹ ਨੇ ਉਸ ਨੂੰ ਉਹਨਾਂ ਬਾਰੇ ਹੁਕਮ ਦਿੱਤਾ ਸੀ।

4ਇਸ ਸਮੇਂ ਉਸਨੇ ਹੇਸ਼ਬੋਨ ਦੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਨੂੰ, ਅਸ਼ਤਾਰੋਥ ਅਤੇ ਅਦਰਈ ਦੇ ਰਾਜੇ ਨੂੰ ਹਰਾਇਆ ਸੀ।

5ਯਰਦਨ ਦੇ ਪੂਰਬ ਵੱਲ ਮੋਆਬ ਦੇ ਇਲਾਕੇ ਵਿੱਚ ਮੋਸ਼ੇਹ ਨੇ ਇਸ ਬਿਵਸਥਾ ਦੀ ਵਿਆਖਿਆ ਕਰਨੀ ਸ਼ੁਰੂ ਕੀਤੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.