ਬਿਵਸਥਾ 1

ਅਤੇ ਉਜਾੜ ਵਿੱਚ, ਉੱਥੇ ਤੁਸੀਂ ਦੇਖਿਆ ਕਿ ਕਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਇਸ ਤਰ੍ਹਾਂ ਚੁੱਕ ਲਿਆ, ਜਿਵੇਂ ਕਿ ਇੱਕ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਹੈ, ਜਦੋਂ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚ ਗਏ।”

Deuteronomy 1:31 (UKJV) And in the wilderness, where you have seen how that the LORD your God bare you, as a man does bear his son, in all the way that all of you went, until all of you came into this place.

29ਤਦ ਮੈਂ ਤੁਹਾਨੂੰ ਕਿਹਾ, “ਘਬਰਾਓ ਨਾ ਅਤੇ ਨਾ ਹੀ ਉਹਨਾਂ ਤੋਂ ਡਰੋ।

30ਤੁਹਾਡਾ ਪਰਮੇਸ਼ਵਰ ਜੋ ਤੁਹਾਡੇ ਅੱਗੇ ਚੱਲ ਰਿਹਾ ਹੈ ਤੁਹਾਡੇ ਲਈ ਲੜੇਗਾ, ਜਿਵੇਂ ਉਹ ਮਿਸਰ ਵਿੱਚ ਤੁਹਾਡੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਲਈ ਲੜਿਆ ਸੀ।

31ਅਤੇ ਉਜਾੜ ਵਿੱਚ, ਉੱਥੇ ਤੁਸੀਂ ਦੇਖਿਆ ਕਿ ਕਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਇਸ ਤਰ੍ਹਾਂ ਚੁੱਕ ਲਿਆ, ਜਿਵੇਂ ਕਿ ਇੱਕ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਹੈ, ਜਦੋਂ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚ ਗਏ।”

32ਇਸ ਦੇ ਬਾਵਜੂਦ ਵੀ ਤੁਸੀਂ ਆਪਣੇ ਪਰਮੇਸ਼ਵਰ ਉੱਤੇ ਭਰੋਸਾ ਨਹੀਂ ਕੀਤਾ।

33ਜੋ ਤੁਹਾਡੇ ਸਫ਼ਰ ਵਿੱਚ ਤੁਹਾਡੇ ਅੱਗੇ ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਤੁਹਾਡੇ ਡੇਰੇ ਲਾਉਣ ਲਈ ਥਾਂ ਲੱਭਦਾ ਅਤੇ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ ਜਿਸ ਤੇ ਤੁਸੀਂ ਤੁਰਨਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.