32ਇਸ ਦੇ ਬਾਵਜੂਦ ਵੀ ਤੁਸੀਂ ਆਪਣੇ ਪਰਮੇਸ਼ਵਰ ਉੱਤੇ ਭਰੋਸਾ ਨਹੀਂ ਕੀਤਾ।
33ਜੋ ਤੁਹਾਡੇ ਸਫ਼ਰ ਵਿੱਚ ਤੁਹਾਡੇ ਅੱਗੇ ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਤੁਹਾਡੇ ਡੇਰੇ ਲਾਉਣ ਲਈ ਥਾਂ ਲੱਭਦਾ ਅਤੇ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ ਜਿਸ ਤੇ ਤੁਸੀਂ ਤੁਰਨਾ ਸੀ।
34ਜਦੋਂ ਯਾਹਵੇਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਗੁੱਸੇ ਵਿੱਚ ਆ ਕੇ ਸਹੁੰ ਖਾਧੀ,
35“ਇਸ ਬੁਰੀ ਪੀੜ੍ਹੀ ਵਿੱਚੋਂ ਕੋਈ ਵੀ ਉਸ ਚੰਗੀ ਧਰਤੀ ਨੂੰ ਨਹੀਂ ਦੇਖੇਗਾ ਜਿਸ ਨੂੰ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ,
36ਸਿਵਾਏ ਯ਼ਫੁੰਨੇਹ ਦੇ ਪੁੱਤਰ ਕਾਲੇਬ ਦੇ। ਉਹ ਇਸਨੂੰ ਦੇਖੇਗਾ, ਅਤੇ ਮੈਂ ਉਸਨੂੰ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦਿਆਂਗਾ ਜਿਸ ਉੱਤੇ ਉਸਨੇ ਆਪਣੇ ਪੈਰ ਰੱਖੇ ਹਨ, ਕਿਉਂਕਿ ਉਸਨੇ ਪੂਰੇ ਦਿਲ ਨਾਲ ਯਾਹਵੇਹ ਦਾ ਅਨੁਸਰਣ ਕੀਤਾ ਸੀ।”