11ਯਾਹਵੇਹ ਨੇ ਮੈਨੂੰ ਆਖਿਆ, “ਜਾਹ ਅਤੇ ਲੋਕਾਂ ਨੂੰ ਉਹਨਾਂ ਦੇ ਰਾਹ ਤੇ ਲੈ ਜਾ, ਤਾਂ ਜੋ ਉਹ ਉਸ ਧਰਤੀ ਵਿੱਚ ਵੜਨ ਅਤੇ ਉਸ ਉੱਤੇ ਕਬਜ਼ਾ ਕਰ ਲੈਣ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ।”
12ਹੇ ਇਸਰਾਏਲ, ਹੁਣ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਤੋਂ ਕੀ ਮੰਗਦਾ ਹੈ ਪਰ ਸਿਰਫ ਇਹ ਕਿ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਤੋਂ ਡਰੋ, ਉਸਦੇ ਹੁਕਮਾ ਅਨੁਸਾਰ ਚੱਲੋ, ਉਸ ਨੂੰ ਪਿਆਰ ਕਰੋ, ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਆਪਣੇ ਯਾਹਵੇਹ ਆਪਣੇ ਪਰਮੇਸ਼ਵਰ ਦੀ ਉਪਾਸਨਾ ਕਰੋ,
13ਅਤੇ ਯਾਹਵੇਹ ਦੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰਨਾ ਜੋ ਮੈਂ ਅੱਜ ਤੁਹਾਨੂੰ ਤੁਹਾਡੇ ਭਲੇ ਲਈ ਦਿੰਦਾ ਹਾਂ?
14ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ ਉਹ ਸਭ ਕੁਝ ਯਾਹਵੇਹ ਤੁਹਾਡੇ ਪਰਮੇਸ਼ਵਰ ਦਾ ਹੈ
15ਫਿਰ ਵੀ ਯਾਹਵੇਹ ਨੇ ਤੁਹਾਡੇ ਪੁਰਖਿਆਂ ਉੱਤੇ ਆਪਣਾ ਪਿਆਰ ਦੇਖਿਆ ਅਤੇ ਉਹਨਾਂ ਨੂੰ ਪਿਆਰ ਕੀਤਾ ਅਤੇ ਉਸਨੇ ਤੁਹਾਨੂੰ ਆਪਣੇ ਉੱਤਰਾਧਿਕਾਰੀਆਂ ਵਜੋਂ, ਸਾਰੀਆਂ ਕੌਮਾਂ ਵਿੱਚੋਂ ਚੁਣਿਆ, ਜਿਵੇਂ ਕਿ ਅੱਜ ਹੈ।