19ਅਤੇ ਤੁਸੀਂ ਪਰਦੇਸੀਆਂ ਨੂੰ ਪਿਆਰ ਕਰੋ ਕਿਉਂ ਜੋ ਤੁਸੀਂ ਆਪ ਮਿਸਰ ਵਿੱਚ ਪਰਦੇਸੀ ਸੀ।
20ਆਪਣੇ ਪਰਮੇਸ਼ਵਰ ਤੋਂ ਡਰੋ ਅਤੇ ਉਸਦੀ ਸੇਵਾ ਕਰੋ, ਉਸ ਨੂੰ ਫੜੀ ਰੱਖੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ।
21ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ, ਉਹ ਤੁਹਾਡਾ ਪਰਮੇਸ਼ਵਰ ਹੈ ਜਿਸ ਨੇ ਤੁਹਾਡੇ ਲਈ ਉਹ ਮਹਾਨ ਅਤੇ ਸ਼ਾਨਦਾਰ ਅਚੰਭੇ ਕੰਮ ਕੀਤੇ ਹਨ, ਜੋ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਸਨ।
22ਤੁਹਾਡੇ ਪੂਰਵਜ ਜਦੋਂ ਮਿਸਰ ਵਿੱਚ ਗਏ ਸਨ ਕੁੱਲ ਸੱਤਰ ਪ੍ਰਾਣੀ ਸਨ ਅਤੇ ਹੁਣ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕਰ ਦਿੱਤਾ ਹੈ।