3ਸੋ ਮੈਂ ਕਿੱਕਰ ਦੀ ਲੱਕੜੀ ਦਾ ਸੰਦੂਕ ਬਣਾਇਆ ਅਤੇ ਪਹਿਲੀਆਂ ਵਾਂਗੂੰ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾਈਆਂ ਅਤੇ ਦੋ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਪਹਾੜ ਉੱਤੇ ਚੜ੍ਹ ਗਿਆ।
4ਯਾਹਵੇਹ ਨੇ ਇਨ੍ਹਾਂ ਫੱਟੀਆਂ ਉੱਤੇ ਉਹ ਲਿਖਿਆ ਜੋ ਉਸ ਨੇ ਪਹਿਲਾਂ ਲਿਖਿਆ ਸੀ, ਉਹ ਦਸ ਹੁਕਮ ਜਿਹੜੇ ਉਸ ਨੇ ਤੁਹਾਨੂੰ ਪਹਾੜ ਉੱਤੇ, ਅੱਗ ਵਿੱਚੋਂ, ਸਭਾ ਦੇ ਦਿਨ ਸੁਣਾਏ ਸਨ ਅਤੇ ਯਾਹਵੇਹ ਨੇ ਮੈਨੂੰ ਦਿੱਤੇ।
5ਤਦ ਮੈਂ ਪਹਾੜ ਤੋਂ ਹੇਠਾਂ ਆ ਕੇ ਫੱਟੀਆਂ ਨੂੰ ਆਪਣੇ ਬਣਾਏ ਹੋਏ ਸੰਦੂਕ ਵਿੱਚ ਰੱਖ ਦਿੱਤਾ, ਜਿਵੇਂ ਕਿ ਯਾਹਵੇਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ।
6(ਇਸਰਾਏਲੀਆਂ ਨੇ ਬਨੇ ਯਾਕਾਨ ਦੇ ਖੂਹਾਂ ਤੋਂ ਮੋਸੇਰਾਹ ਤੱਕ ਦਾ ਸਫ਼ਰ ਕੀਤਾ, ਉੱਥੇ ਹਾਰੋਨ ਦੀ ਮੌਤ ਹੋ ਗਈ ਅਤੇ ਉਸ ਨੂੰ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਲਆਜ਼ਾਰ ਉਸ ਤੋਂ ਬਾਅਦ ਜਾਜਕ ਬਣਿਆ।
7ਉੱਥੋਂ ਉਹ ਗੁਦਗੋਦਾਹ ਅਤੇ ਯੋਤਬਥਾਹ ਨਾਮਕ ਇੱਕ ਦੇਸ਼ ਨੂੰ ਗਏ, ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਹੈ।