ਬਿਵਸਥਾ 10

ਉੱਥੋਂ ਉਹ ਗੁਦਗੋਦਾਹ ਅਤੇ ਯੋਤਬਥਾਹ ਨਾਮਕ ਇੱਕ ਦੇਸ਼ ਨੂੰ ਗਏ, ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਹੈ।

Deuteronomy 10:7 (UKJV) From thence they journeyed unto Gudgodah; and from Gudgodah to Jotbath, a land of rivers of waters.

5ਤਦ ਮੈਂ ਪਹਾੜ ਤੋਂ ਹੇਠਾਂ ਆ ਕੇ ਫੱਟੀਆਂ ਨੂੰ ਆਪਣੇ ਬਣਾਏ ਹੋਏ ਸੰਦੂਕ ਵਿੱਚ ਰੱਖ ਦਿੱਤਾ, ਜਿਵੇਂ ਕਿ ਯਾਹਵੇਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ।

6(ਇਸਰਾਏਲੀਆਂ ਨੇ ਬਨੇ ਯਾਕਾਨ ਦੇ ਖੂਹਾਂ ਤੋਂ ਮੋਸੇਰਾਹ ਤੱਕ ਦਾ ਸਫ਼ਰ ਕੀਤਾ, ਉੱਥੇ ਹਾਰੋਨ ਦੀ ਮੌਤ ਹੋ ਗਈ ਅਤੇ ਉਸ ਨੂੰ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਅਲਆਜ਼ਾਰ ਉਸ ਤੋਂ ਬਾਅਦ ਜਾਜਕ ਬਣਿਆ।

7ਉੱਥੋਂ ਉਹ ਗੁਦਗੋਦਾਹ ਅਤੇ ਯੋਤਬਥਾਹ ਨਾਮਕ ਇੱਕ ਦੇਸ਼ ਨੂੰ ਗਏ, ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਹੈ।

8ਉਸ ਸਮੇਂ ਯਾਹਵੇਹ ਨੇ ਲੇਵੀ ਦੇ ਗੋਤ ਨੂੰ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਯਾਹਵੇਹ ਦੇ ਸਾਹਮਣੇ ਖੜ੍ਹੇ ਹੋਣ ਲਈ ਵੱਖਰਾ ਕੀਤਾ, ਤਾਂ ਕਿ ਉਸਦੀ ਸੇਵਾ ਕਰਨ ਲਈ ਅਤੇ ਉਸਦੇ ਨਾਮ ਉੱਤੇ ਅਸੀਸਾਂ ਦੇਣ, ਜਿਵੇਂ ਕਿ ਉਹ ਅੱਜ ਵੀ ਕਰਦੇ ਹਨ।

9ਇਸ ਲਈ ਲੇਵੀਆਂ ਦਾ ਆਪਣੇ ਇਸਰਾਏਲੀਆਂ ਵਿੱਚ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ। ਯਾਹਵੇਹ ਹੀ ਉਸ ਦੀ ਵਿਰਾਸਤ ਹੈ, ਜਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਸ ਨੂੰ ਆਖਿਆ ਸੀ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.