ਬਿਵਸਥਾ 11

ਜਿਸ ਧਰਤੀ ਉੱਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ, ਉਹ ਮਿਸਰ ਦੀ ਧਰਤੀ ਵਰਗਾ ਨਹੀਂ ਹੈ, ਜਿਸ ਤੋਂ ਤੁਸੀਂ ਆਏ ਹੋ, ਜਿੱਥੇ ਤੁਸੀਂ ਆਪਣਾ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।

Deuteronomy 11:10 (UKJV) For the land, where you go in to possess it, is not as the land of Egypt, from whence all of you came out, where you sowed your seed, and watered it with your foot, as a garden of herbs:

8ਸੋ ਤੁਸੀਂ ਸਾਰੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਸੀਂ ਅੰਦਰ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰਨ ਦੀ ਤਾਕਤ ਪ੍ਰਾਪਤ ਕਰੋ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ,

9ਅਤੇ ਇਸ ਲਈ ਤੁਹਾਡੀ ਉਮਰ ਉਸ ਧਰਤੀ ਵਿੱਚ ਬਹੁਤ ਲੰਬੀ ਹੋਵੇ, ਜੋ ਯਾਹਵੇਹ ਨੇ ਤੁਹਾਡੇ ਪੁਰਖਿਆਂ ਨੂੰ ਅਤੇ ਉਹਨਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਅਜਿਹੀ ਧਰਤੀ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

10ਜਿਸ ਧਰਤੀ ਉੱਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ, ਉਹ ਮਿਸਰ ਦੀ ਧਰਤੀ ਵਰਗਾ ਨਹੀਂ ਹੈ, ਜਿਸ ਤੋਂ ਤੁਸੀਂ ਆਏ ਹੋ, ਜਿੱਥੇ ਤੁਸੀਂ ਆਪਣਾ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।

11ਪਰ ਜਿਸ ਧਰਤੀ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦੀ ਧਰਤੀ ਹੈ ਜੋ ਅਕਾਸ਼ ਤੋਂ ਵਰਖਾ ਦਾ ਪਾਣੀ ਪੀਂਦੀਆਂ ਹਨ।

12ਇਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਾਹਵੇਹ ਤੁਹਾਡਾ ਪਰਮੇਸ਼ਵਰ ਧਿਆਨ ਰੱਖਦਾ ਹੈ ਅਤੇ ਜਿਸ ਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਦੀ ਨਜ਼ਰ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.