10ਜਿਸ ਧਰਤੀ ਉੱਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ, ਉਹ ਮਿਸਰ ਦੀ ਧਰਤੀ ਵਰਗਾ ਨਹੀਂ ਹੈ, ਜਿਸ ਤੋਂ ਤੁਸੀਂ ਆਏ ਹੋ, ਜਿੱਥੇ ਤੁਸੀਂ ਆਪਣਾ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।
11ਪਰ ਜਿਸ ਧਰਤੀ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦੀ ਧਰਤੀ ਹੈ ਜੋ ਅਕਾਸ਼ ਤੋਂ ਵਰਖਾ ਦਾ ਪਾਣੀ ਪੀਂਦੀਆਂ ਹਨ।
12ਇਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਾਹਵੇਹ ਤੁਹਾਡਾ ਪਰਮੇਸ਼ਵਰ ਧਿਆਨ ਰੱਖਦਾ ਹੈ ਅਤੇ ਜਿਸ ਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਦੀ ਨਜ਼ਰ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।
13ਇਸ ਲਈ ਜੇਕਰ ਤੁਸੀਂ ਵਫ਼ਾਦਾਰੀ ਨਾਲ ਉਹਨਾਂ ਹੁਕਮਾਂ ਦੀ ਪਾਲਣਾ ਕਰੋ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ, ਆਪਣੇ ਯਾਹਵੇਹ ਨੂੰ ਪਿਆਰ ਕਰੋ ਅਤੇ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਉਸਦੀ ਸੇਵਾ ਕਰੋ।
14ਤਦ ਮੈਂ ਤੁਹਾਡੀ ਧਰਤੀ ਉੱਤੇ ਪਤਝੜ ਅਤੇ ਬਸੰਤ ਰੁੱਤ ਵਿੱਚ ਮੀਂਹ ਵਰ੍ਹਾਵਾਂਗਾ, ਤਾਂ ਜੋ ਤੁਸੀਂ ਆਪਣੇ ਅੰਨ, ਨਵੀਂ ਦਾਖ਼ਰਸ ਜ਼ੈਤੂਨ ਦੇ ਤੇਲ ਨੂੰ ਇਕੱਠਾ ਕਰ ਸਕੋ।