ਬਿਵਸਥਾ 11

ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਪੱਕਾ ਰੱਖੋ। ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗ ਹੋਣ।

Deuteronomy 11:18 (UKJV) Therefore shall all of you lay up these my words in your heart and in your soul, and bind them for a sign upon your hand, that they may be as frontlets between your eyes.

16ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਤੁਸੀਂ ਹੋਰ ਦੇਵਤਿਆਂ ਦੀ ਉਪਾਸਨਾ ਕਰਨ ਅਤੇ ਉਹਨਾਂ ਨੂੰ ਮੱਥਾ ਟੇਕਣ ਲੱਗ ਜਾਓ।

17ਤਦ ਯਾਹਵੇਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਅਕਾਸ਼ ਨੂੰ ਬੰਦ ਕਰ ਦੇਵੇਗਾ ਤਾਂ ਜੋ ਮੀਂਹ ਨਾ ਪਵੇ ਅਤੇ ਜ਼ਮੀਨ ਵਿੱਚ ਕੋਈ ਉਪਜ ਨਾ ਹੋਵੇ ਅਤੇ ਤੁਸੀਂ ਛੇਤੀ ਹੀ ਚੰਗੀ ਧਰਤੀ ਤੋਂ ਨਾਸ ਹੋ ਜਾਓਗੇ, ਜੋ ਯਾਹਵੇਹ ਤੁਹਾਨੂੰ ਦੇ ਰਿਹਾ ਹੈ।

18ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਪੱਕਾ ਰੱਖੋ। ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗ ਹੋਣ।

19ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।

20ਉਹਨਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਚੁਗਾਠਾਂ ਉੱਤੇ ਲਿਖੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.