19ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
20ਉਹਨਾਂ ਨੂੰ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਚੁਗਾਠਾਂ ਉੱਤੇ ਲਿਖੋ।
21ਤਾਂ ਜੋ ਤੁਹਾਡੇ ਦਿਨ ਅਤੇ ਤੁਹਾਡੇ ਬੱਚਿਆ ਦੇ ਦਿਨ ਉਸ ਧਰਤੀ ਉੱਤੇ ਬਹੁਤ ਹੋਣ ਜੋ ਯਾਹਵੇਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਜਦ ਤੱਕ ਅਕਾਸ਼ ਅਤੇ ਧਰਤੀ ਬਣੀ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
22ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ ਧਿਆਨ ਨਾਲ ਪਾਲਣਾ ਕਰਕੇ ਪੂਰਾ ਕਰੋ, ਜੋ ਮੈਂ ਤੁਹਾਨੂੰ ਦੇ ਰਿਹਾ ਹਾਂ ਅਤੇ ਆਪਣੇ ਯਾਹਵੇਹ ਨੂੰ ਪਿਆਰ ਕਰੋ, ਉਸਦੀ ਆਗਿਆਕਾਰੀ ਵਿੱਚ ਚੱਲੋ ਅਤੇ ਉਸਨੂੰ ਫੜੀ ਰੱਖੋ
23ਯਾਹਵੇਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗੇ ਤੋਂ ਬਾਹਰ ਕੱਢ ਦੇਵੇਗਾ, ਅਤੇ ਤੁਸੀਂ ਆਪਣੇ ਨਾਲੋਂ ਵੱਡੀਆਂ ਅਤੇ ਤਾਕਤਵਰ ਕੌਮਾਂ ਉੱਤੇ ਕਬਜ਼ਾ ਕਰੋਗੇ।