ਬਿਵਸਥਾ 11

ਉਸ ਨੇ ਮਿਸਰ ਦੀ ਫ਼ੌਜ ਨਾਲ, ਉਸ ਦੇ ਘੋੜਿਆਂ ਅਤੇ ਰਥਾਂ ਨਾਲ ਕੀ ਕੀਤਾ, ਕਿਵੇਂ ਉਸ ਨੇ ਲਾਲ ਸਾਗਰ ਦੇ ਪਾਣੀਆਂ ਨਾਲ ਉਹਨਾਂ ਨੂੰ ਦੱਬ ਦਿੱਤਾ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ ਅਤੇ ਕਿਵੇਂ ਯਾਹਵੇਹ ਨੇ ਉਹਨਾਂ ਉੱਤੇ ਸਦਾ ਲਈ ਤਬਾਹੀ ਲਿਆਂਦੀ।

Deuteronomy 11:4 (UKJV) And what he did unto the army of Egypt, unto their horses, and to their chariots; how he made the water of the Red sea to overflow them as they pursued after you, and how the LORD has destroyed them unto this day;

2ਅੱਜ ਯਾਦ ਰੱਖੋ ਕਿ ਤੁਹਾਡੇ ਬੱਚੇ ਉਹ ਨਹੀਂ ਹਨ ਜਿਨ੍ਹਾਂ ਨੇ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਅਨੁਸ਼ਾਸਨ ਨੂੰ ਦੇਖਿਆ ਅਤੇ ਨਾ ਅਨੁਭਵ ਕੀਤਾ, ਨਾ ਉਸਦੀ ਮਹਿਮਾ, ਨਾ ਉਸਦੇ ਸ਼ਕਤੀਸ਼ਾਲੀ ਹੱਥ ਨੂੰ, ਨਾ ਉਸਦੀ ਫੈਲੀ ਹੋਈ ਬਾਂਹ ਨੂੰ ਵੇਖਿਆ,

3ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਾਊਨ ਅਤੇ ਉਸ ਦੇ ਦੇਸ਼ ਨਾਲ ਕੀਤੇ।

4ਉਸ ਨੇ ਮਿਸਰ ਦੀ ਫ਼ੌਜ ਨਾਲ, ਉਸ ਦੇ ਘੋੜਿਆਂ ਅਤੇ ਰਥਾਂ ਨਾਲ ਕੀ ਕੀਤਾ, ਕਿਵੇਂ ਉਸ ਨੇ ਲਾਲ ਸਾਗਰ ਦੇ ਪਾਣੀਆਂ ਨਾਲ ਉਹਨਾਂ ਨੂੰ ਦੱਬ ਦਿੱਤਾ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ ਅਤੇ ਕਿਵੇਂ ਯਾਹਵੇਹ ਨੇ ਉਹਨਾਂ ਉੱਤੇ ਸਦਾ ਲਈ ਤਬਾਹੀ ਲਿਆਂਦੀ।

5ਇਹ ਤੁਹਾਡੇ ਬੱਚਿਆਂ ਨੇ ਨਹੀਂ ਸੀ ਵੇਖਿਆ ਕਿ ਉਸ ਨੇ ਉਜਾੜ ਵਿੱਚ ਤੁਹਾਡੇ ਲਈ ਕੀ ਕੀਤਾ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਨਾ ਪਹੁੰਚੇ।

6ਅਤੇ ਉਸ ਨੇ ਅਲੀਆਬ ਰਊਬੇਨੀ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ ਕੀਤਾ, ਜਦੋਂ ਧਰਤੀ ਨੇ ਸਾਰੇ ਇਸਰਾਏਲ ਦੇ ਵਿਚਕਾਰ ਆਪਣਾ ਮੂੰਹ ਖੋਲ੍ਹਿਆ ਅਤੇ ਉਹਨਾਂ ਨੂੰ ਉਹਨਾਂ ਦੇ ਘਰਾਣਿਆਂ, ਉਹਨਾਂ ਦੇ ਤੰਬੂਆਂ ਅਤੇ ਉਹਨਾਂ ਦੇ ਸਾਰੇ ਜੀਵਾਂ ਨੂੰ ਨਿਗਲ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.