ਬਿਵਸਥਾ 11

ਸੋ ਤੁਸੀਂ ਸਾਰੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਸੀਂ ਅੰਦਰ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰਨ ਦੀ ਤਾਕਤ ਪ੍ਰਾਪਤ ਕਰੋ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ,

Deuteronomy 11:8 (UKJV) Therefore shall all of you keep all the commandments which I command you this day, that all of you may be strong, and go in and possess the land, where all of you go to possess it;

6ਅਤੇ ਉਸ ਨੇ ਅਲੀਆਬ ਰਊਬੇਨੀ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ ਕੀਤਾ, ਜਦੋਂ ਧਰਤੀ ਨੇ ਸਾਰੇ ਇਸਰਾਏਲ ਦੇ ਵਿਚਕਾਰ ਆਪਣਾ ਮੂੰਹ ਖੋਲ੍ਹਿਆ ਅਤੇ ਉਹਨਾਂ ਨੂੰ ਉਹਨਾਂ ਦੇ ਘਰਾਣਿਆਂ, ਉਹਨਾਂ ਦੇ ਤੰਬੂਆਂ ਅਤੇ ਉਹਨਾਂ ਦੇ ਸਾਰੇ ਜੀਵਾਂ ਨੂੰ ਨਿਗਲ ਲਿਆ।

7ਪਰ ਇਹ ਸਭ ਤੁਹਾਡੀਆਂ ਆਪਣੀਆਂ ਅੱਖਾਂ ਸਨ ਜਿਨ੍ਹਾਂ ਨੇ ਇਹ ਸਾਰੀਆਂ ਮਹਾਨ ਗੱਲਾਂ ਵੇਖੀਆਂ ਹਨ ਜੋ ਯਾਹਵੇਹ ਨੇ ਕੀਤੀਆਂ ਹਨ।

8ਸੋ ਤੁਸੀਂ ਸਾਰੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਜੋ ਤੁਸੀਂ ਅੰਦਰ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰਨ ਦੀ ਤਾਕਤ ਪ੍ਰਾਪਤ ਕਰੋ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਦੇ ਪਾਰ ਜਾ ਰਹੇ ਹੋ,

9ਅਤੇ ਇਸ ਲਈ ਤੁਹਾਡੀ ਉਮਰ ਉਸ ਧਰਤੀ ਵਿੱਚ ਬਹੁਤ ਲੰਬੀ ਹੋਵੇ, ਜੋ ਯਾਹਵੇਹ ਨੇ ਤੁਹਾਡੇ ਪੁਰਖਿਆਂ ਨੂੰ ਅਤੇ ਉਹਨਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਅਜਿਹੀ ਧਰਤੀ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

10ਜਿਸ ਧਰਤੀ ਉੱਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ, ਉਹ ਮਿਸਰ ਦੀ ਧਰਤੀ ਵਰਗਾ ਨਹੀਂ ਹੈ, ਜਿਸ ਤੋਂ ਤੁਸੀਂ ਆਏ ਹੋ, ਜਿੱਥੇ ਤੁਸੀਂ ਆਪਣਾ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.