ਬਿਵਸਥਾ 12

ਪਰ ਤੁਸੀਂ ਯਰਦਨ ਪਾਰ ਕਰਕੇ ਉਸ ਧਰਤੀ ਵਿੱਚ ਵੱਸੋਗੇ ਜਿਹੜਾ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਅਰਾਮ ਦੇਵੇਗਾ ਤਾਂ ਜੋ ਤੁਸੀਂ ਸੁਰੱਖਿਅਤ ਰਹੋ।

Deuteronomy 12:10 (UKJV) But when all of you go over Jordan, and dwell in the land which the LORD your God gives you to inherit, and when he gives you rest from all your enemies round about, so that all of you dwell in safety;

8ਜਿਵੇਂ ਅਸੀਂ ਅੱਜ ਇੱਥੇ ਕਰਦੇ ਹਾਂ ਉੱਥੇ ਅਜਿਹਾ ਨਾ ਕਰਨਾ ਅਰਥਾਤ ਜੋ ਕੁਝ ਕਿਸੇ ਨੂੰ ਠੀਕ ਲੱਗਦਾ ਹੈ, ਉਹ ਉਹੀ ਕਰਦਾ ਹੈ।

9ਕਿਉਂਕਿ ਤੁਸੀਂ ਅਜੇ ਆਰਾਮ ਸਥਾਨ ਅਤੇ ਵਿਰਾਸਤ ਵਿੱਚ ਨਹੀਂ ਪਹੁੰਚੇ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ।

10ਪਰ ਤੁਸੀਂ ਯਰਦਨ ਪਾਰ ਕਰਕੇ ਉਸ ਧਰਤੀ ਵਿੱਚ ਵੱਸੋਗੇ ਜਿਹੜਾ ਤੁਹਾਡਾ ਪਰਮੇਸ਼ਵਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਅਰਾਮ ਦੇਵੇਗਾ ਤਾਂ ਜੋ ਤੁਸੀਂ ਸੁਰੱਖਿਅਤ ਰਹੋ।

11ਤਦ ਉਸ ਥਾਂ ਨੂੰ ਜਿੱਥੇ ਤੁਹਾਡਾ ਪਰਮੇਸ਼ਵਰ ਆਪਣੇ ਨਾਮ ਲਈ ਨਿਵਾਸ ਸਥਾਨ ਵਜੋਂ ਚੁਣੇਗਾ, ਉੱਥੇ ਤੁਸੀਂ ਉਹ ਸਭ ਕੁਝ ਲਿਆਉਣਾ ਹੈ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜਿਵੇਂ ਕਿ ਤੁਹਾਡੀਆਂ ਹੋਮ ਦੀਆਂ ਭੇਟਾਂ, ਬਲੀਆਂ, ਤੁਹਾਡੇ ਦਸਵੰਧ, ਖਾਸ ਸੁਗਾਤਾਂ ਅਤੇ ਸਾਰੀਆਂ ਚੀਜ਼ਾਂ ਨਾਲੇ ਆਪਣੀਆਂ ਮਨ ਭਾਉਂਦੀਆਂ ਚੀਜ਼ਾਂ ਜੋ ਤੁਸੀਂ ਯਾਹਵੇਹ ਲਈ ਸੁੱਖਣਾ ਸੁੱਖੀਆਂ ਹਨ।

12ਅਤੇ ਉੱਥੇ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਅੱਗੇ ਖੁਸ਼ੀ ਮਨਾਓ, ਤੁਸੀਂ, ਤੁਹਾਡੇ ਪੁੱਤਰ ਅਤੇ ਧੀਆਂ, ਤੁਹਾਡੇ ਦਾਸ-ਦਾਸੀਆਂ ਅਤੇ ਤੁਹਾਡੇ ਨਗਰਾਂ ਦੇ ਲੇਵੀਆਂ ਨੂੰ ਜਿਨ੍ਹਾਂ ਦੀ ਆਪਣੀ ਕੋਈ ਵੰਡ ਜਾਂ ਵਿਰਾਸਤ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.