ਬਿਵਸਥਾ 12

ਤੁਸੀਂ ਆਪਣੇ ਨਗਰਾਂ ਵਿੱਚ ਆਪਣੇ ਅੰਨ ਅਤੇ ਨਵੀਂ ਦਾਖਰਸ ਅਤੇ ਜ਼ੈਤੂਨ ਦੇ ਤੇਲ ਦਾ ਦਸਵੰਧ, ਆਪਣੇ ਇੱਜੜਾਂ ਅਤੇ ਚੌਣ ਦੇ ਪਹਿਲੌਠੇ, ਜੋ ਕੁਝ ਤੁਸੀਂ ਦੇਣ ਦੀ ਸਹੁੰ ਖਾਧੀ ਹੈ, ਆਪਣੀ ਮਰਜ਼ੀ ਦੀਆਂ ਭੇਟਾਂ ਜਾਂ ਖਾਸ ਸੁਗਾਤਾਂ ਨੂੰ ਨਹੀਂ ਖਾਣਾ।

Deuteronomy 12:17 (UKJV) You may not eat within your gates the tithe of your corn, or of your wine, or of your oil, or the firstlings of your herds or of your flock, nor any of your vows which you vow, nor your freewill offerings, or heave offering of yours hand:

15ਤਾਂ ਤੁਸੀਂ ਆਪਣੇ ਕਿਸੇ ਵੀ ਨਗਰ ਵਿੱਚ ਆਪਣੇ ਜਾਨਵਰਾਂ ਨੂੰ ਵੱਢੋ ਅਤੇ ਜਿੰਨਾ ਚਾਹੋ ਮਾਸ ਖਾ ਸਕਦੇ ਹੋ, ਜਿਵੇਂ ਕਿ ਉਹ ਚਿਕਾਰੇ ਜਾਂ ਹਿਰਨ ਦਾ ਹੋਵੇ, ਤੁਹਾਡੇ ਪਰਮੇਸ਼ਵਰ ਦੀ ਅਸੀਸ ਦੇ ਅਨੁਸਾਰ ਤੁਸੀਂ ਰਸਮੀ ਤੌਰ ਉੱਤੇ ਅਸ਼ੁੱਧ ਅਤੇ ਸ਼ੁੱਧ ਦੋਵੇਂ ਇਸਨੂੰ ਖਾ ਸਕਦੇ ਹਨ।

16ਪਰ ਤੁਹਾਨੂੰ ਖੂਨ ਨਹੀਂ ਖਾਣਾ ਚਾਹੀਦਾ। ਇਸਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਓ।

17ਤੁਸੀਂ ਆਪਣੇ ਨਗਰਾਂ ਵਿੱਚ ਆਪਣੇ ਅੰਨ ਅਤੇ ਨਵੀਂ ਦਾਖਰਸ ਅਤੇ ਜ਼ੈਤੂਨ ਦੇ ਤੇਲ ਦਾ ਦਸਵੰਧ, ਆਪਣੇ ਇੱਜੜਾਂ ਅਤੇ ਚੌਣ ਦੇ ਪਹਿਲੌਠੇ, ਜੋ ਕੁਝ ਤੁਸੀਂ ਦੇਣ ਦੀ ਸਹੁੰ ਖਾਧੀ ਹੈ, ਆਪਣੀ ਮਰਜ਼ੀ ਦੀਆਂ ਭੇਟਾਂ ਜਾਂ ਖਾਸ ਸੁਗਾਤਾਂ ਨੂੰ ਨਹੀਂ ਖਾਣਾ।

18ਇਸ ਦੀ ਬਜਾਏ, ਤੁਸੀਂ ਉਹਨਾਂ ਨੂੰ ਆਪਣੇ ਯਾਹਵੇਹ ਦੀ ਹਜ਼ੂਰੀ ਵਿੱਚ ਉਸ ਥਾਂ ਉੱਤੇ ਖਾਓ ਜਿੱਥੇ ਤੁਹਾਡਾ ਪਰਮੇਸ਼ਵਰ ਚੁਣੇਗਾ, ਤੁਸੀਂ, ਤੁਹਾਡੇ ਪੁੱਤਰ ਅਤੇ ਧੀਆਂ, ਤੁਹਾਡੇ ਦਾਸ-ਦਾਸੀਆਂ, ਤੁਹਾਡੇ ਕਸਬਿਆਂ ਦੇ ਲੇਵੀ, ਤੁਸੀਂ ਹਰ ਉਸ ਚੀਜ਼ ਵਿੱਚ ਜੋ ਤੁਸੀਂ ਆਪਣਾ ਹੱਥ ਰੱਖਦੇ ਹੋ, ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਅਨੰਦ ਕਰਨਾ ਹੈ।

19ਧਿਆਨ ਰੱਖੋ ਕਿ ਜਿੰਨਾ ਚਿਰ ਤੁਸੀਂ ਆਪਣੇ ਦੇਸ਼ ਵਿੱਚ ਰਹਿੰਦੇ ਹੋ, ਲੇਵੀਆਂ ਨੂੰ ਕਦੇ ਨਾ ਭੁੱਲਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.