ਬਿਵਸਥਾ 12

ਧਿਆਨ ਰੱਖੋ ਕਿ ਜਿੰਨਾ ਚਿਰ ਤੁਸੀਂ ਆਪਣੇ ਦੇਸ਼ ਵਿੱਚ ਰਹਿੰਦੇ ਹੋ, ਲੇਵੀਆਂ ਨੂੰ ਕਦੇ ਨਾ ਭੁੱਲਿਓ।

Deuteronomy 12:19 (UKJV) Take heed to yourself that you forsake not the Levite as long as you live upon the earth.

17ਤੁਸੀਂ ਆਪਣੇ ਨਗਰਾਂ ਵਿੱਚ ਆਪਣੇ ਅੰਨ ਅਤੇ ਨਵੀਂ ਦਾਖਰਸ ਅਤੇ ਜ਼ੈਤੂਨ ਦੇ ਤੇਲ ਦਾ ਦਸਵੰਧ, ਆਪਣੇ ਇੱਜੜਾਂ ਅਤੇ ਚੌਣ ਦੇ ਪਹਿਲੌਠੇ, ਜੋ ਕੁਝ ਤੁਸੀਂ ਦੇਣ ਦੀ ਸਹੁੰ ਖਾਧੀ ਹੈ, ਆਪਣੀ ਮਰਜ਼ੀ ਦੀਆਂ ਭੇਟਾਂ ਜਾਂ ਖਾਸ ਸੁਗਾਤਾਂ ਨੂੰ ਨਹੀਂ ਖਾਣਾ।

18ਇਸ ਦੀ ਬਜਾਏ, ਤੁਸੀਂ ਉਹਨਾਂ ਨੂੰ ਆਪਣੇ ਯਾਹਵੇਹ ਦੀ ਹਜ਼ੂਰੀ ਵਿੱਚ ਉਸ ਥਾਂ ਉੱਤੇ ਖਾਓ ਜਿੱਥੇ ਤੁਹਾਡਾ ਪਰਮੇਸ਼ਵਰ ਚੁਣੇਗਾ, ਤੁਸੀਂ, ਤੁਹਾਡੇ ਪੁੱਤਰ ਅਤੇ ਧੀਆਂ, ਤੁਹਾਡੇ ਦਾਸ-ਦਾਸੀਆਂ, ਤੁਹਾਡੇ ਕਸਬਿਆਂ ਦੇ ਲੇਵੀ, ਤੁਸੀਂ ਹਰ ਉਸ ਚੀਜ਼ ਵਿੱਚ ਜੋ ਤੁਸੀਂ ਆਪਣਾ ਹੱਥ ਰੱਖਦੇ ਹੋ, ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਅਨੰਦ ਕਰਨਾ ਹੈ।

19ਧਿਆਨ ਰੱਖੋ ਕਿ ਜਿੰਨਾ ਚਿਰ ਤੁਸੀਂ ਆਪਣੇ ਦੇਸ਼ ਵਿੱਚ ਰਹਿੰਦੇ ਹੋ, ਲੇਵੀਆਂ ਨੂੰ ਕਦੇ ਨਾ ਭੁੱਲਿਓ।

20ਜਦੋਂ ਤੁਹਾਡੇ ਪਰਮੇਸ਼ਵਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਤੁਹਾਡੇ ਖੇਤਰ ਨੂੰ ਵੱਡਾ ਕੀਤਾ ਹੈ, ਅਤੇ ਤੁਸੀਂ ਮਾਸ ਨੂੰ ਲੋਚਦੇ ਹੋ ਅਤੇ ਕਹਿੰਦੇ ਹੋ, “ਮੈਨੂੰ ਕੁਝ ਮਾਸ ਚਾਹੀਦਾ ਹੈ,” ਤਾਂ ਤੁਸੀਂ ਇਸ ਵਿੱਚੋਂ ਜਿੰਨਾ ਚਾਹੋ ਖਾ ਸਕਦੇ ਹੋ।

21ਪਰ ਜੇਕਰ ਉਹ ਸਥਾਨ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਾਹਵੇਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲੈਣਾ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.