ਬਿਵਸਥਾ 12

ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਹਨਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ, ਤੁਸੀਂ ਉਹਨਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।

Deuteronomy 12:2 (UKJV) All of you shall utterly destroy all the places, wherein the nations which all of you shall possess served their gods, upon the high mountains, and upon the hills, and under every green tree:

1ਇਹ ਉਹ ਫ਼ਰਮਾਨ ਅਤੇ ਕਾਨੂੰਨ ਹਨ ਜਿਨ੍ਹਾਂ ਦਾ ਤੁਸੀਂ ਉਸ ਧਰਤੀ ਵਿੱਚ ਪਾਲਣਾ ਕਰਨੀ ਅਤੇ ਧਿਆਨ ਰੱਖਣਾ ਹੈ ਜੋ ਯਾਹਵੇਹ ਤੁਹਾਡੇ ਪੁਰਖਿਆਂ ਦੇ ਪਰਮੇਸ਼ਵਰ, ਤੁਹਾਨੂੰ ਕਬਜ਼ਾ ਕਰਨ ਲਈ ਦਿੰਦਾ ਹੈ ਜਿੰਨਾ ਚਿਰ ਜਿਵੇਂ ਤੁਸੀਂ ਧਰਤੀ ਵਿੱਚ ਰਹਿੰਦੇ ਹੋ।

2ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਹਨਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ, ਤੁਸੀਂ ਉਹਨਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।

3ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਦਿਓ, ਉਹਨਾਂ ਦੇ ਪੱਥਰਾਂ ਨੂੰ ਭੰਨ ਸੁੱਟੋ ਅਤੇ ਉਹਨਾਂ ਦੇ ਅਸ਼ੇਰਾਹ ਦੇਵੀ ਦੇ ਥੰਮ੍ਹਾਂ ਨੂੰ ਅੱਗ ਵਿੱਚ ਸਾੜ ਦਿਓ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਨੂੰ ਵੱਢ ਸੁੱਟੋ ਅਤੇ ਉਹਨਾਂ ਥਾਵਾਂ ਤੋਂ ਉਹਨਾਂ ਦੇ ਨਾਮ ਮਿਟਾ ਦਿਓ।

4ਜਿਸ ਤਰੀਕੇ ਨਾਲ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਮਹਿਮਾ ਨਾ ਕਰਨਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.