ਬਿਵਸਥਾ 12

ਉਹਨਾਂ ਨੂੰ ਉਸੇ ਤਰ੍ਹਾਂ ਖਾਓ ਜਿਵੇਂ ਤੁਸੀਂ ਚਿਕਾਰੇ ਜਾਂ ਹਿਰਨ ਨੂੰ ਖਾਂਦੇ ਹੋ, ਰਸਮੀ ਤੌਰ ਉੱਤੇ ਅਸ਼ੁੱਧ ਅਤੇ ਸ਼ੁੱਧ ਦੋਵੇਂ ਖਾ ਸਕਦੇ ਹਨ।

Deuteronomy 12:22 (UKJV) Even as the roebuck and the hart is eaten, so you shall eat them: the unclean and the clean shall eat of them alike.

20ਜਦੋਂ ਤੁਹਾਡੇ ਪਰਮੇਸ਼ਵਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਤੁਹਾਡੇ ਖੇਤਰ ਨੂੰ ਵੱਡਾ ਕੀਤਾ ਹੈ, ਅਤੇ ਤੁਸੀਂ ਮਾਸ ਨੂੰ ਲੋਚਦੇ ਹੋ ਅਤੇ ਕਹਿੰਦੇ ਹੋ, “ਮੈਨੂੰ ਕੁਝ ਮਾਸ ਚਾਹੀਦਾ ਹੈ,” ਤਾਂ ਤੁਸੀਂ ਇਸ ਵਿੱਚੋਂ ਜਿੰਨਾ ਚਾਹੋ ਖਾ ਸਕਦੇ ਹੋ।

21ਪਰ ਜੇਕਰ ਉਹ ਸਥਾਨ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਾਹਵੇਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲੈਣਾ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।

22ਉਹਨਾਂ ਨੂੰ ਉਸੇ ਤਰ੍ਹਾਂ ਖਾਓ ਜਿਵੇਂ ਤੁਸੀਂ ਚਿਕਾਰੇ ਜਾਂ ਹਿਰਨ ਨੂੰ ਖਾਂਦੇ ਹੋ, ਰਸਮੀ ਤੌਰ ਉੱਤੇ ਅਸ਼ੁੱਧ ਅਤੇ ਸ਼ੁੱਧ ਦੋਵੇਂ ਖਾ ਸਕਦੇ ਹਨ।

23ਪਰ ਧਿਆਨ ਰੱਖੋ ਕਿ ਤੁਸੀਂ ਲਹੂ ਨਾ ਖਾਓ ਕਿਉਂ ਜੋ ਲਹੂ ਜੀਵਨ ਹੈ ਅਤੇ ਜੀਵਨ ਨੂੰ ਮਾਸ ਨਾਲ ਨਾ ਖਾਓ।

24ਤੁਹਾਨੂੰ ਲਹੂ ਨਹੀਂ ਖਾਣਾ ਚਾਹੀਦਾ, ਇਸਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.