21ਪਰ ਜੇਕਰ ਉਹ ਸਥਾਨ ਜਿਹੜਾ ਯਾਹਵੇਹ ਤੁਹਾਡਾ ਪਰਮੇਸ਼ਵਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਾਹਵੇਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲੈਣਾ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।
22ਉਹਨਾਂ ਨੂੰ ਉਸੇ ਤਰ੍ਹਾਂ ਖਾਓ ਜਿਵੇਂ ਤੁਸੀਂ ਚਿਕਾਰੇ ਜਾਂ ਹਿਰਨ ਨੂੰ ਖਾਂਦੇ ਹੋ, ਰਸਮੀ ਤੌਰ ਉੱਤੇ ਅਸ਼ੁੱਧ ਅਤੇ ਸ਼ੁੱਧ ਦੋਵੇਂ ਖਾ ਸਕਦੇ ਹਨ।
23ਪਰ ਧਿਆਨ ਰੱਖੋ ਕਿ ਤੁਸੀਂ ਲਹੂ ਨਾ ਖਾਓ ਕਿਉਂ ਜੋ ਲਹੂ ਜੀਵਨ ਹੈ ਅਤੇ ਜੀਵਨ ਨੂੰ ਮਾਸ ਨਾਲ ਨਾ ਖਾਓ।
24ਤੁਹਾਨੂੰ ਲਹੂ ਨਹੀਂ ਖਾਣਾ ਚਾਹੀਦਾ, ਇਸਨੂੰ ਪਾਣੀ ਵਾਂਗ ਧਰਤੀ ਉੱਤੇ ਡੋਲ੍ਹ ਦਿਓ।
25ਆਪਣੀ ਭਲਾਈ ਲਈ ਅਤੇ ਤੁਹਾਡੇ ਤੋਂ ਬਾਅਦ ਆਪਣੇ ਬੱਚਿਆਂ ਲਈ ਤੁਸੀਂ ਖੂਨ ਨਹੀਂ ਖਾਓਗੇ, ਅਜਿਹਾ ਕਰਨ ਨਾਲ ਤੁਸੀਂ ਉਹ ਕਰੋਗੇ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਹੈ।